28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਮੌਕੇ ਨੈਣਾ ਦੇਵੀ ਮੱਥਾ ਟੇਕਣ ਜਾ ਰਹੇ 3 ਸਕੇ ਪ੍ਰਵਾਸੀ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ <br/>

Ad Position 21
No active advertisement
ਅਜੀਤ ਡੈਸਕ 02-01-2026

ਗੜ੍ਹਸ਼ੰਕਰ, 1 ਜਨਵਰੀ (ਧਾਲੀਵਾਲ)-ਨਵੇਂ ਸਾਲ ਦੀ ਪਹਿਲੀ ਸਵੇਰ ਗੜ੍ਹਸ਼ੰਕਰ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ 3 ਸਕੇ ਪ੍ਰਵਾਸੀ ਭਰਾਵਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਚਾਰ ਪ੍ਰਵਾਸੀ ਨੌਜਵਾਨ ਲੁਧਿਆਣਾ ਤੋਂ ਮਾਤਾ ਨੈਣਾ ਦੇਵੀ ਦੇ ਅਸਥਾਨ 'ਤੇ ਮੱਥਾ ਟੇਕਣ ਜਾ ਰਹੇ ਸਨ | ਇਹ ਜਦੋਂ ਤੜਕਸਾਰ ਕਰੀਬ 3:45 ਕੁ ਵਜੇ ਗੜ੍ਹਸ਼ੰਕਰ ਦੇ ਸ੍ਰੀ ਅਨੰਦਪੁਰ ਸਾਹਿਬ ਸੜਕ 'ਤੇ ਸਥਿਤ ਪਿੰਡ ਬੋੜਾ ਵਿਖੇ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਤਿੰਨ ਪ੍ਰਵਾਸੀ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ | ਰਾਹਗੀਰਾਂ ਨੇ ਘਟਨਾ ਦਾ ਪਤਾ ਲੱਗਣ 'ਤੇ ਗੜ੍ਹਸ਼ੰਕਰ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਵਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਐਮਰਜੈਂਸੀ ਵਿਭਾਗ 'ਚ ਦਾਖਲ ਕਰਵਾਇਆ ਗਿਆ | ਹਾਦਸੇ 'ਚ ਮਾਰੇ ਗਏ ਇਕ ਮਾਂ ਦੀ ਕੁੱਖੋ ਜਨਮੇ ਸਕੇ ਭਰਾਵਾਂ ਦੀ ਪਛਾਣ ਰਿੰਕੂ (30), ਧਰਮਿੰਦਰ (28) ਪੁੱਤਰਾਨ ਸ੍ਰੀਪਾਲ ਅਤੇ ਲਖਵਿੰਦਰ (15) ਪੁੱਤਰ ਰਾਜੇਸ਼ ਵਾਸੀ ਮਲਹੋਤਰਾ ਕਾਲੋਨੀ ਲੁਧਿਆਣਾ ਵਜੋਂ ਹੋਈ ਹੈ | ਹਾਦਸੇ 'ਚ ਜ਼ਖ਼ਮੀ ਹੋਏ ਲੜਕੇ ਦੀ ਪਛਾਣ ਅੰਸ਼ੂ (16) ਪੁੱਤਰ ਅਸੀਸ ਪਾਲ ਰਾਜਗੁਰੂ ਨਗਰ ਲੁਧਿਆਣਾ ਵਜੋਂ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਰਵੀਸ਼ ਕੁਮਾਰ ਨੇ ਦੱਸਿਆ ਕਿ ਮਿ੍ਤਕਾਂ ਦੇ ਵਾਰਸਾਂ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਗੈਰ-ਹਾਜ਼ਰ ਆਬਕਾਰੀ ਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ <br/... ਅਗਲੀ ਖ਼ਬਰ ਪੰਜਾਬੀ ਵਾਧੂ ਵਿਸ਼ਾ ਦੀ ਚੌਥੀ ਤਿਮਾਹੀ ਦੀ ਪ੍ਰੀਖਿਆ ਦੇ ਵੇਰਵੇ ਜਾਰੀ
Ad Position 24