28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਗੈਰ-ਹਾਜ਼ਰ ਆਬਕਾਰੀ ਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ <br/>

Ad Position 21
No active advertisement
ਅਜੀਤ ਡੈਸਕ 02-01-2026
ਚੰਡੀਗੜ੍ਹ, 1 ਜਨਵਰੀ (ਅਜੀਤ ਬਿਊਰੋ)-ਸਖ਼ਤ ਅਨੁਸ਼ਾਸਨ ਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਅਣ-ਅਧਿਕਾਰਤ ਛੁੱਟੀ 'ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ 'ਡੀਮਡ ਅਸਤੀਫ਼ੇ' ਦੇ ਹੁਕਮ ਜਾਰੀ ਕੀਤੇ ਹਨ | ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇਕ ਕਲਰਕ 'ਤੇ ਲਾਗੂ ਹੁੰਦੇ ਹਨ, ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿਚ ਦੁਬਾਰਾ ਹਾਜ਼ਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰ-ਹਾਜ਼ਰ ਰਹੇ | ਇਸ ਅਨੁਸ਼ਾਸਨੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ | ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ | ਇਸ ਲਈ, ਉਹ ਮੁਲਾਜ਼ਮ ਜਿਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪਸ਼ਟ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ ਪਰ ਉਹ ਲਗਾਤਾਰ ਸਾਲਾਂ ਤੋਂ ਅਣ-ਅਧਿਕਾਰਤ ਤੌਰ 'ਤੇ ਡਿਊਟੀ ਤੋਂ ਗੈਰ-ਹਾਜ਼ਰ ਰਹਿੰਦੇ ਹਨ, ਲਈ ਪ੍ਰਸ਼ਾਸਨ ਵਿਚ ਕੋਈ ਥਾਂ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਨਿੱਘੀ ਯਾਦ 'ਚ ਤਿੰਨ ਦਿਨਾਂ ਸਮਾਗਮ ਸਮਾਪਤ <br/> ਅਗਲੀ ਖ਼ਬਰ ਨਵੇਂ ਸਾਲ ਮੌਕੇ ਨੈਣਾ ਦੇਵੀ ਮੱਥਾ ਟੇਕਣ ਜਾ ਰਹੇ 3 ਸਕੇ ਪ੍ਰਵਾਸੀ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ <br/>
Ad Position 24