ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਗੁਰਮਤਿ ਵਿਚਾਰਾਂ ਤੇ ਕੀਰਤਨ ਦੁਆਰਾ ਦਿੱਤੀ ਸ਼ਰਧਾਂਜਲੀ
ਰਾੜਾ ਸਾਹਿਬ, 1 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਸੱਚਖੰਡ ਵਾਸੀ ਸੰਤ ਕਿਸ਼ਨ ਸਿੰਘ ਦੀ 36ਵੀਂ ਬਰਸੀ ਗੁਰਦੁਆਰਾ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਦੀ ਦੇਖ ਰੇਖ ਹੇਠ ਮਨਾਈ ਗਈ | ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਤੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦਿੰਦਿਆਂ ਦੱਸਿਆ ਕਿ ਚੱਲ ਰਹੇ ਸਮਾਗਮਾਂ ਦੌਰਾਨ ਬੀਤੀ ਰਾਤ ਰੈਣ ਸੂਬਾਈ ਕੀਰਤਨ ਹੋਏ, ਜਿਸ 'ਚ ਸੰਤ ਬਾਬਾ ਭੁਪਿੰਦਰ ਸਿੰਘ ਗੁਰਦੁਆਰਾ ਯਾਦਗਾਰ ਸਾਹਿਬ ਜਰਗ, ਸੰਤ ਬਾਬਾ ਅਵਤਾਰ ਸਿੰਘ ਧੂਲਕੋਟ, ਸੰਤ ਕਸ਼ਮੀਰਾ ਸਿੰਘ ਅਲੌਹਰਾਂ ਸਾਹਿਬ, ਗਿਆਨੀ ਸਾਹਿਬ ਸਿੰਘ ਦਮਦਮੀ ਟਕਸਾਲ, ਬਾਬਾ ਰਣਜੀਤ ਸਿੰਘ ਢੀਂਗੀ, ਸਵਾਮੀ ਰਾਜੇਸ਼ਵਰ ਨੰਦ ਨਿਰਮਲ ਅਖਾੜਾ ਅੰਬਾਲਾ, ਬਾਬਾ ਬਲਜੀਤ ਸਿੰਘ ਫ਼ੱਕਰ, ਬਾਬਾ ਮਨਮੋਹਨ ਸਿੰਘ ਬਾਰਨ, ਬਾਬਾ ਜੀਤ ਸਿੰਘ ਮੱਲੋ ਸ਼ਹੀਦ ਹਿੰਮਤਪੁਰਾ ਭਾਗੀਕੇ, ਬਾਬਾ ਸਰਬਜੀਤ ਸਿੰਘ ਸੰਧੂਆਂ, ਕਥਾਵਾਚਕ ਬਾਬਾ ਅਮਰ ਸਿੰਘ, ਬਾਬਾ ਸਤਨਾਮ ਸਿੰਘ ਸਿੱਧਸਰ ਭੀਖੀ ਵਾਲਿਆਂ ਵਲੋਂ ਭਾਈ ਦਰਸ਼ਨ ਸਿੰਘ, ਬਾਬਾ ਅਰਸ਼ਨੂਰ ਸਿੰਘ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ ਤੋਂ ਇਲਾਵਾ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਆਦਿ ਸਿੱਖ ਪੰਥ ਦੀਆਂ ਮਹਾਨ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਸ਼ਾਂ ਨੇ ਸੰਤ ਕਿਸ਼ਨ ਸਿੰਘ ਨੂੰ ਗੁਰਬਾਣੀ ਕੀਰਤਨ ਦੁਆਰਾ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ | ਨਵੇਂ ਵਰੇ੍ਹ ਦੀ ਆਮਦ 'ਤੇ ਸੰਤ ਕਿਸ਼ਨ ਸਿੰਘ ਦੀ ਯਾਦ 'ਚ ਆਰੰਭ ਕੀਤੇ ਅਖੰਡ ਪਾਠ ਦੇ ਅੰਮਿ੍ਤ ਵੇਲੇ ਭੋਗ ਪੈਣ ਤੋਂ ਬਾਅਦ ਗੁਰਦੁਆਰਾ ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਨੇ ਕੀਰਤਨ ਵਿਖਿਆਨ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੰਗਤਾਂ ਨੂੰ ਮਹਾਂਪੁਰਖਾਂ ਦੇ ਜੀਵਨ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ, ਜਦਕਿ ਸਮਾਗਮ 'ਚ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਬਾਬਾ ਅਮਰ ਸਿੰਘ ਮੁੱਖ ਕਥਾਵਾਚਕ, ਭਾਈ ਜਸਵੀਰ ਸਿੰਘ ਕੋਹਲੀ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਹਰਨੇਕ ਸਿੰਘ ਲੰਗਰਾਂ ਵਾਲਿਆਂ ਵਲੋਂ ਬਾਬਾ ਹਰਬੰਸ ਸਿੰਘ, ਮਾਸਟਰ ਲਛਮਣ ਸਿੰਘ ਭਵਾਨੀਗੜ੍ਹ, ਭਾਈ ਹਰਚੰਦ ਸਿੰਘ ਚੰਡੀਗੜ੍ਹ, ਭਾਈ ਪਿਆਰਾ ਸਿੰਘ, ਭਾਈ ਰਣਵੀਰ ਸਿੰਘ ਤੋਂ ਇਲਾਵਾ ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਕਲਾਸੀਕਲ ਰਾਗ ਵਿਦਿਆ ਦੇ ਅਧਿਆਪਕ ਹਰਵੀਰ ਕੌਰ ਅਤੇ ਹੋਣਹਾਰ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤੇ ਗਏ | ਸਾਬਕਾ ਕਾਂਗਰਸੀ ਮੰਤਰੀ ਮਲਕੀਤ ਸਿੰਘ ਦਾਖਾ ਨੇ ਸਮਾਗਮ 'ਚ ਸੰਤ ਕਿਸ਼ਨ ਸਿੰਘ ਨੂੰ ਸ਼ਰਧਾ-ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸੰਤ ਮਹਾਪੁਰਖ ਦੀ ਸੋਚ ਤੇ ਵਿਚਾਰਧਾਰਾ ਨੂੰ ਹਮੇਸਾ ਯਾਦ ਰੱਖਿਆ ਜਾਵੇਗਾ | ਸਮਾਗਮ 'ਚ ਸਮੂਹ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਸੰਪ੍ਰਦਾਇ ਦੇ ਮੁਖੀ ਸੰਤ ਅਮਰ ਸਿੰਘ ਤੇ ਹੈੱਡ ਗ੍ਰੰਥੀ ਬਾਬਾ ਬਦਲੇਵ ਸਿੰਘ ਵਲੋਂ ਕੀਤਾ ਗਿਆ | ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਵਲੋਂ ਸੰਤ ਮਹਾਂਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਭਾਈ ਬਾਵਾ ਸਿੰਘ, ਗਿਆਨੀ ਅਜਵਿੰਦਰ ਸਿੰਘ, ਬਾਬਾ ਮੋਹਣ ਸਿੰਘ ਮਹੋਲੀ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਸਕਿੰਦਰ ਸਿੰਘ ਕੈਨੇਡਾ, ਜਗਜੀਤ ਸਿੰਘ ਗਿੱਲ ਜੈਪੁਰ, ਭਾਈ ਹਰਚੰਦ ਸਿੰਘ ਚੰਡੀਗੜ੍ਹ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਮਲਕੀਤ ਸਿੰਘ ਪਨੇਸਰ, ਭਵਪ੍ਰੀਤ ਸਿੰਘ ਮੂੰਡੀ, ਬਾਬਾ ਮਨਦੀਪ ਸਿੰਘ ਗੁਰਦੁਆਰਾ ਅਤਰਸਰ ਸਾਹਿਬ, ਭਾਈ ਹਰਦੇਵ ਸਿੰਘ ਦੋਰਾਹਾ, ਜਗਜੀਤ ਸਿੰਘ ਜੱਗੀ ਅਹਿਮਦਗੜ੍ਹ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸਨ |
ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਨਿੱਘੀ ਯਾਦ 'ਚ ਤਿੰਨ ਦਿਨਾਂ ਸਮਾਗਮ ਸਮਾਪਤ <br/>
ਅਜੀਤ ਡੈਸਕ
02-01-2026