28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾਲ ਹੀ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਮਨੁੱਖੀ ਜਾਨਾਂ-ਭੁੱਲਰ <br/>

Ad Position 21
No active advertisement
ਅਜੀਤ ਡੈਸਕ 02-01-2026

ਚੰਡੀਗੜ੍ਹ, 1 ਜਨਵਰੀ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਕਮੀ ਲਿਆਉਣ ਲਈ ਟ੍ਰੈਫ਼ਿਕ ਨਿਯਮਾਂ ਦੀ ਸਖ਼ਤ ਪਾਲਣਾ ਨੂੰ ਅਤਿ ਜ਼ਰੂਰੀ ਦੱਸਦਿਆਂ ਕਿਹਾ ਕਿ ਸੁਰੱਖਿਅਤ ਸੜਕ ਵਿਹਾਰ ਨਾਲ ਹੀ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਇਹ ਗੱਲ ਉਨ੍ਹਾਂ ਕਿਸਾਨ ਭਵਨ ਵਿਖੇ 'ਕੌਮੀ ਸੜਕ ਸੁਰੱਖਿਆ ਮਹੀਨਾ–2026' ਦੀ ਸ਼ੁਰੂਆਤ ਮੌਕੇ ਕਹੀ | ਉਨ੍ਹਾਂ ਕਿਹਾ ਕਿ ਵਪਾਰਕ ਤੇ ਨਿੱਜੀ ਡਰਾਈਵਰਾਂ ਲਈ ਵਿਸ਼ੇਸ਼ 'ਟ੍ਰੇਨਿੰਗ ਸੈਸ਼ਨ' ਅਤੇ ਹੈਵੀ ਵਾਹਨਾਂ ਦੇ ਚਾਲਕਾਂ ਲਈ ਰਿਫ਼੍ਰੈਸ਼ਰ ਕੋਰਸ ਕਰਵਾਏ ਜਾਣਗੇ | ਇਸ ਦੇ ਨਾਲ ਹੀ ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ, ਮੋਬਾਈਲ ਫ਼ੋਨ ਦੀ ਵਰਤੋਂ ਕਰਕੇ ਡਰਾਈਵਿੰਗ, ਓਵਰ ਸਪੀਡਿੰਗ ਅਤੇ ਗਲਤ ਪਾਸੇ ਵਾਹਨ ਚਲਾਉਣ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਲੀਡ ਏਜੰਸੀ (ਰੋਡ ਸੇਫਟੀ) ਪੰਜਾਬ ਦੇ ਡਾਇਰੈਕਟਰ ਜਨਰਲ ਆਰ. ਵੇਂਕਟਰਤਨਮ ਨੇ ਦੱਸਿਆ ਕਿ ਹਰ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨੂੰ ਸੀ.ਐਫ.ਡੀ.ਐਲ. ਸਕੀਮ ਤਹਿਤ ਪ੍ਰਤੀ ਜ਼ਿਲ੍ਹਾ 9.50 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ, ਜਿਸ ਵਿਚੋਂ ਨਸ਼ੇ 'ਚ ਡਰਾਈਵਿੰਗ ਖ਼ਿਲਾਫ਼ ਕਾਰਵਾਈ ਮਜ਼ਬੂਤ ਕਰਨ ਲਈ ਐਲਕੋਮੀਟਰ ਖਰੀਦਣ ਵਾਸਤੇ ਵੀ ਰਕਮ ਨਿਰਧਾਰਤ ਕੀਤੀ ਗਈ ਹੈ | ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫ਼ਿਕ) ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੀ ਤਾਇਨਾਤੀ ਨਾਲ ਸੂਬਾ ਅਤੇ ਕੌਮੀ ਰਾਜਮਾਰਗਾਂ 'ਤੇ ਮੌਤਾਂ ਵਿਚ ਲਗਭਗ 50 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ | ਇਸ ਦੌਰਾਨ ਸੜਕ ਸੁਰੱਖਿਆ ਜਾਗਰੂਕਤਾ ਦੇ ਤਹਿਤ 200 ਡਿਲਿਵਰੀ ਕਰਮਚਾਰੀਆਂ ਦੀ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਸੜਕ ਸੁਰੱਖਿਆ ਦਾ ਸੰਦੇਸ਼ ਦਿੰਦੇ ਹੋਏ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ 'ਚ ਪ੍ਰਾਇਮਰੀ, ਮਾਸਟਰ ਤੇ ਲੈਕਚਰਾਰਾਂ ਦੀ ਹਜ਼ਾਰਾਂ ਅਸਾਮੀਆਂ ਖਾਲੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 6 ਜ਼ਿਲ੍ਹਾ ਪ੍ਰਧਾਨ ਥਾਪੇ <br/>
Ad Position 24