28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਅਦਾਰੇ ਦੇ ਮੁੱਖ ਦਫ਼ਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 02-01-2026

ਇੰਜੀਨੀਅਰ ਐਸੋਸੀਏਸ਼ਨ ਤੇ ਕਿਸਾਨ ਜਥੇਬੰਦੀਆਂ ਨੇ ਸੰਘਰਸ਼ 'ਚ ਸ਼ਾਮਿਲ ਹੋ ਕੇ ਕੀਤੀ ਡਟਵੀਂ ਹਮਾਇਤ
ਪਟਿਆਲਾ, 1 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਵਲੋਂ ਅਦਾਰੇ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਧੜੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸਬੰਧਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਨੇ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੇ ਪੰਜਾਬ ਸਰਕਾਰ ਦੇ ਮਨਸੂਬਿਆਂ ਖ਼ਿਲਾਫ਼ 1 ਜਨਵਰੀ ਤੋਂ ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ 11 ਆਗੂਆਂ ਵਲੋਂ ਲੜੀਵਾਰ 24 ਘੰਟੇ ਦੀ ਭੁੱਖ ਹੜਤਾਲ ਰੱਖ ਕੇ 9 ਜਨਵਰੀ ਤੱਕ ਰੋਜ਼ਾਨਾ ਹੋਣ ਵਾਲੇ ਰੋਸ ਪ੍ਰਦਰਸ਼ਨ ਦੀ ਨਾਅਰੇਬਾਜ਼ੀ ਕਰਕੇ ਸ਼ੁਰੂਆਤ ਕੀਤੀ | ਇਸ ਰੋਸ ਪ੍ਰਦਰਸ਼ਨ ਵਿਚ ਇੰਜੀਨੀਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਇੰਜੀ: ਅਜੇਪਾਲ ਸਿੰਘ ਅਟਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਮਿੰਦਰ ਸਿੰਘ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲਰਾਜ ਜੋਸ਼ੀ, ਡੀ.ਟੀ.ਐਫ. ਦੇ ਆਗੂ ਤਲਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਪਾਵਰਕਾਮ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਘਟੀਆ ਨੀਤੀ ਦੀ ਜ਼ੋਰਦਾਰ ਨਿੰਦਾ ਕੀਤੀ ਗਈ | ਸਾਂਝਾ ਫੋਰਮ ਅਤੇ ਏਕਤਾ ਮੰਚ ਦੇ ਆਗੂਆਂ ਰਤਨ ਸਿੰਘ ਮਜਾਰੀ ਨੇ ਕਿਹਾ ਕਿ ਸਰਕਾਰ ਅਤੇ ਪਾਵਰ ਮੈਨੇਜਮੈਂਟ ਇੱਕਤਰਫਾ ਤੌਰ 'ਤੇ ਬਿਜਲੀ ਨਿਗਮ ਦੀਆਂ ਵੱਖ-ਵੱਖ ਸ਼ਹਿਰਾਂ ਵਿਚ ਮੌਜੂਦ ਬੇਸ਼ਕੀਮਤੀ ਜਾਇਦਾਦਾਂ ਵੇਚਣ ਲਈ ਬਜ਼ਿੱਦ ਹੈ | ਆਗੂਆਂ ਨੇ ਕਿਹਾ ਕੇ ਜਾਇਦਾਦਾਂ ਵੇਚਣ ਨਾਲ ਅਦਾਰੇ ਦਾ ਅਕਾਰ ਘੱਟ ਜਾਣ ਨਾਲ ਇਹ ਸਨਅਤੀ ਅਦਾਰਾ ਵਿੱਤੀ ਤੌਰ 'ਤੇ ਕਮਜ਼ੋਰ ਹੋ ਜਾਵੇਗਾ | ਆਗੂਆਂ ਨੇ ਪਾਵਰਕਾਮ ਮੈਨੇਜਮੈਂਟ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਬੀਤੇ ਸਾਲ 10 ਅਤੇ 14 ਅਗਸਤ ਨੂੰ ਕੀਤੇ ਸਮਝੌਤੇ ਲਾਗੂ ਨਾ ਕਰਕੇ ਇਸ ਸੰਵੇਦਨਸ਼ੀਲ ਸਨਅਤੀ ਅਦਾਰੇ ਦਾ ਮਾਹੌਲ ਖਰਾਬ ਕਰਨ ਵਾਲੇ ਪਾਸੇ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਜਿਵੇਂ ਡੀ.ਏ. ਦਾ 16 ਫ਼ੀਸਦੀ ਬਕਾਇਆ, ਬਰਾਬਰ ਕੰਮ ਬਰਾਬਰ ਤਨਖਾਹ, ਕੱਚੇ ਕਾਮੇ ਪੱਕੇ ਕਰਨ ਆਦਿ ਨੂੰ ਅੱਖੋਂ-ਪਰੋਖੇ ਕਰ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਰਮਦਾਸ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡ ਬਗਵਾਨਪੁਰਾ ਦੇ ਕਿਸਾਨਾਂ ਨੂੰ 7ਵੇਂ ਗੇੜ ਦੌਰਾਨ ਯੂਰੀਆ... ਅਗਲੀ ਖ਼ਬਰ ਦੋਸਤ ਨਾਲ ਹੋਟਲ 'ਚ ਠਹਿਰੀ ਪੱਛਮੀ ਬੰਗਾਲ ਦੀ ਔਰਤ ਦੀ ਭੇਦਭਰੇ ਹਾਲਾਤ 'ਚ ਮੌਤ
Ad Position 24