ਪਟਿਆਲਾ, 1 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ¢ ਜਾਣਕਾਰੀ ਅਨੁਸਾਰ ਫਰਵਰੀ, 2022 'ਚ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਧਿਆਪਕਾਂ ਦੀ ਭਰਤੀ ਦਾ ਇਕ ਵੀਂ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ¢ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਵਿੱਤ ਸਕਤਰ ਅਸ਼ਵਨੀ ਅਵਸਥੀ ਅਤੇ ਪ੍ਰੈਸ ਸਕੱਤਰ ਪਵਨ ਕੁਮਾਰ ਦੇ ਦੱਸਣ ਮੁਤਾਬਿਕ ਪਿਛਲੀ ਸਰਕਾਰ ਵੇਲੇ ਕੱਢੀਆਂ ਭਰਤੀਆਂ 'ਚੋਂ ਪ੍ਰਾਇਮਰੀ ਕਾਡਰ 'ਚ 5994 ਈ. ਟੀ. ਟੀ. ਭਰਤੀ ਦੀਆਂ ਬੈਕਲਾਗ ਕੋਟੇ ਦੀਆਂ 3000 ਦੇ ਕਰੀਬ ਅਸਾਮੀਆਂ ਸੰਬੰਧਿਤ ਕੈਟਾਗਰੀ 'ਚ 'ਡੀ-ਰਿਜਰਵ' ਕਰਕੇ ਅਧਿਆਪਕਾਂ ਨੂੰ ਹਾਲੇ ਆਰਡਰ ਜਾਰੀ ਨਹੀਂ ਹੋਏ ਹਨ¢ ਪ੍ਰਾਇਮਰੀ ਵਿਚ ਖੇਡ ਅਧਿਆਪਕਾਂ ਦੀ 2000 ਪੀ.ਟੀ.ਆਈ. ਭਰਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਹੀ ਭਰਤੀ ਦੇ ਨਿਯਮ ਤੈਅ ਕਰਨ ਦੇ ਨਾਂਅ ਹੇਠ ਇਕ ਕਮੇਟੀ ਦੇ ਹਵਾਲੇ ਕਰਕੇ ਠੰਢੇ ਬਸਤੇ ਪਾ ਦਿੱਤਾ ਗਿਆ ਹੈ¢ ਇਸੇ ਤਰ੍ਹਾਂ ਮਾਸਟਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀ 15000 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ¢ ਲੈਕਚਰਾਰ ਕਾਡਰ ਦੀਆਂ ਕੁਲ ਅਸਾਮੀਆਂ 'ਚੋਂ ਵੱਖ=ਵੱਖ ਵਿਸ਼ਿਆਂ ਦੀ 50 ਫ਼ੀਸਦੀ ਪੋਸਟਾਂ ਖਾਲੀ ਪਾਈਆਂ ਹਨ, ਜਿਨ੍ਹਾਂ ਦੀ ਗਿਣਤੀ 8000 ਤੋਂ ਉਪਰ ਹਨ | ਇਨ੍ਹਾਂ 'ਚ ਸਭ ਤੋਂ ਵੱਧ ਖਾਲੀ ਪੋਸਟਾਂ ਆਰਟਸ ਸਟ੍ਰੀਮ ਦੀਆਂ ਹਨ¢ ਡੀ.ਟੀ.ਐਫ. ਦੇ ਸੂਬਾਈ ਮੀਤ ਪ੍ਰਧਾਨਾਂ ਰਾਜੀਵ ਬਰਨਾਲਾ, ਬੇਅੰਤ ਫੁੱਲੇਵਾਲ, ਗੁਰਪਿਆਰ ਕੋਟਲੀ, ਹਰਜਿੰਦਰ ਵਡਾਲਾ ਬਾਂਗਰ, ਜਗਪਾਲ ਬੰਗੀ ਅਤੇ ਰਘਵੀਰ ਭਵਾਨੀਗੜ੍ਹ ਨੇ 'ਅਜੀਤ' ਨੂੰ ਦੱਸਿਆ ਕਿ ਸਿੱਧੀ ਭਰਤੀ ਦੀ 25 ਫ਼ੀਸਦੀ ਕੋਟੇ ਦੀ ਭਰਤੀ ਸਾਲ 2019 ਤੋਂ ਬਾਅਦ ਇਕ ਵੀਂ ਨਹੀਂ ਕੀਤੀ ਗਈ ਹੈ¢ ਜ਼ਿਲਿ੍ਹਆਂ ਅੰਦਰ ਵੱਡੇ ਪੱਧਰ 'ਤੇ ਸੀਨੀਅਰ ਸੈਕੰਡਰੀ ਸਕੂਲ ਅਜਿਹੇ ਹਨ, ਜਿਨ੍ਹਾਂ ਵਿਚ ਇਕ ਵੀ ਲੈਕਚਰਾਰ ਨਹੀਂ ਹੈ ਅਤੇ ਹੇਠਲੇ ਕਾਡਰ ਦੇ ਅਧਿਆਪਕਾਂ ਨਾਲ ਹੀ ਬੁੱਤਾ ਸਾਰਿਆ ਜਾ ਰਿਹਾ ਹੈ¢