28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ-ਖੁੱਡੀਆਂ <br/>

Ad Position 21
No active advertisement
ਅਜੀਤ ਡੈਸਕ 02-01-2026

ਚੰਡੀਗੜ੍ਹ, 1 ਜਨਵਰੀ (ਅਜੀਤ ਬਿਊਰੋ)-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਹਾਇਤਾ ਨਾਲ ਖੇਤੀਬਾੜੀ 'ਚ 'ਆਰਟੀਫੀਸ਼ੀਅਲ ਇੰਟੈਲੀਜੈਂਸ' (ਏ.ਆਈ.) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ | ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ 'ਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ 'ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏ.ਆਈ.-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸੰਬੰਧੀ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ. ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ 'ਚ ਏ.ਆਈ.-ਅਧਾਰਿਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ 'ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ' ਸ਼ਾਮਿਲ ਹਨ | ਮੀਟਿੰਗ 'ਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਐਮ.ਡੀ. ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਪੇਸ ਵਿੰਟਰ ਕੈਂਪਾਂ' ਦਾ 1700 ਤੋਂ ਵੱਧ ਵਿਦਿਆਰਥੀਆਂ ਨੇ ਲਾਭ ਉਠਾਇਆ-ਬੈਂਸ ਅਗਲੀ ਖ਼ਬਰ ਲੈਫਟੀਨੈਂਟ ਜਨਰਲ ਹਰਪਾਲ ਸਿੰਘ ਨੇ ਸਰਹੱਦੀ ਸੜਕਾਂ ਦੇ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
Ad Position 24