28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

'ਪੇਸ ਵਿੰਟਰ ਕੈਂਪਾਂ' ਦਾ 1700 ਤੋਂ ਵੱਧ ਵਿਦਿਆਰਥੀਆਂ ਨੇ ਲਾਭ ਉਠਾਇਆ-ਬੈਂਸ

Ad Position 21
No active advertisement
ਅਜੀਤ ਡੈਸਕ 02-01-2026

ਚੰਡੀਗੜ੍ਹ, 1 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ 'ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ' ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਐਨ.ਆਈ.ਟੀਜ਼, ਏਮਜ਼ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ, ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂ ਕਾਰੋਬਾਰੀ 'ਤੇ ਹਮਲਾ ਅਗਲੀ ਖ਼ਬਰ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ-ਖੁੱਡੀਆਂ <br/>
Ad Position 24