22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗਣਤੰਤਰ ਦਿਵਸ ਸੰਬੰਧੀ ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ <br/>

Ad Position 21
No active advertisement
ਅਜੀਤ ਡੈਸਕ 03-01-2026

• ਰਾਜਪਾਲ ਲਹਿਰਾਉਣਗੇ ਝੰਡਾ • ਮੁੱਖ ਮੰਤਰੀ ਹੁਸ਼ਿਆਰਪੁਰ, ਸਪੀਕਰ ਸੰਧਵਾਂ ਸੰਗਰੂਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ
ਚੰਡੀਗੜ੍ਹ, 2 ਜਨਵਰੀ (ਪ੍ਰੋ. ਅਵਤਾਰ ਸਿੰਘ)–ਪੰਜਾਬ ਸਰਕਾਰ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ, ਜਿਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮੰਚ ਤੋਂ ਸਲਾਮੀ ਲੈਣਗੇ | ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸੰਗਰੂਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਬਰਨਾਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਬਠਿੰਡਾ ਵਿਖੇ, ਅਮਨ ਅਰੋੜਾ ਪਠਾਨਕੋਟ, ਡਾ. ਬਲਜੀਤ ਕੌਰ ਫਿਰੋਜ਼ਪੁਰ, ਸੰਜੀਵ ਅਰੋੜਾ ਫ਼ਰੀਦਕੋਟ, ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਹਰਦੀਪ ਸਿੰਘ ਮੁੰਡੀਆਂ ਅੰਮਿ੍ਤਸਰ, ਲਾਲ ਚੰਦ ਕਟਾਰੂਚੱਕ ਮਲੇਰਕੋਟਲਾ, ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਹਰਭਜਨ ਸਿੰਘ ਲੁਧਿਆਣਾ, ਬਰਿੰਦਰ ਕੁਮਾਰ ਗੋਇਲ ਜਲੰਧਰ, ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ, ਡਾ. ਰਵਜੋਤ ਸਿੰਘ ਮਾਨਸਾ, ਗੁਰਮੀਤ ਸਿੰਘ ਖੁੱਡੀਆਂ ਤਰਨ ਤਾਰਨ ਅਤੇ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮੰਚ ਤੋਂ ਸਲਾਮੀ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪੰਜਾਬ ਸਰਕਾਰ ਦੀ ਨਵੇਂ ਸਾਲ ਦੀ ਡਾਇਰੀ ਤੇ ਕਲੰਡਰ ਜਾਰੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦਾ ਗਠਨ
Ad Position 24