ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪਿ੍ੰਟਿੰਗ ਤੇ ਸਟੇਸ਼ਨਰੀ ਵਿਭਾਗ ਵਲੋਂ ਛਾਪਿਆ ਗਿਆ ਹੈ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਮਲ ਸੇਤੀਆ ਤੇ ਹੋਰ ਹਾਜ਼ਰ ਸਨ |