22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਘਰ 'ਚ ਵੜ ਕੇ ਔਰਤ ਦੀ ਗੋਲੀ ਮਾਰ ਕੇ ਹੱਤਿਆ <br/>

Ad Position 21
No active advertisement
ਅਜੀਤ ਡੈਸਕ 03-01-2026

ਇਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਆਈ ਸੀ
ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸ਼ਹਿਰ ਦੇ ਮੁਹੱਲਾ ਸੀਨਪੁਰਾ ਵਿਚ ਅੱਜ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਘਰ ਵਿਚ ਵੜ ਕੇ ਵਿਦੇਸ਼ ਤੋਂ ਇਕ ਮਹੀਨਾ ਪਹਿਲਾਂ ਆਈ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਹੇਮਪ੍ਰੀਤ ਕੌਰ ਉਰਫ਼ ਹੇਮਾ ਪਤਨੀ ਬਲਵਿੰਦਰ ਸਿੰਘ ਜਿਸ ਨੇ ਘਰ ਵਿਚ ਹੀ ਬੀਤੇ ਦਿਨੀਂ ਸਲੂਨ ਦਾ ਕੰਮ ਖੋਲਿ੍ਹਆ ਸੀ, ਦੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਅੱਜ ਸਵੇਰ ਤੋਂ ਹੀ ਗਲੀ 'ਚ ਰੇਕੀ ਕਰ ਰਹੇ ਸਨ ਅਤੇ ਹੇਮਾ ਦਾ ਪਤਾ ਪੁੱਛ ਰਹੇ ਸਨ | ਦੁਪਹਿਰ ਬਾਅਦ 4 ਵਜੇ ਦੇ ਕਰੀਬ ਦੋਵੇਂ ਨੌਜਵਾਨ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਘਰ ਵਿਚ ਤਿੰਨ ਗੋਲੀਆਂ ਚਲਾਈਆਂ, ਜਦੋਂ ਗੋਲੀ ਦੀ ਆਵਾਜ਼ ਸੁਣ ਕੇ ਮੁਹੱਲੇ ਦੇ ਇਕ ਨੌਜਵਾਨ ਨੇ ਬਾਹਰੋਂ ਗੇਟ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਵੱਲ ਵੀ ਹਵਾ 'ਚ ਗੋਲੀ ਚਲਾਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਜਦੋਂ ਮੁਹੱਲਾ ਵਾਸੀਆਂ ਨੇ ਘਰ ਅੰਦਰ ਵੜ ਕੇ ਦੇਖਿਆ ਤਾਂ ਹੇਮ੍ਰਪੀਤ ਕੌਰ ਨੂੰ ਗੋਲੀ ਵੱਜੀ ਹੋਈ ਸੀ ਅਤੇ ਉਹ ਖ਼ੂਨ ਨਾਲ ਲੱਥਪੱਥ ਸੀ, ਜਿਸ ਨੂੰ ਮੁਹੱਲਾ ਵਾਸੀ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲੈ ਕੇ ਗਏ, ਜਿਥੇ ਡਿਊਟੀ ਡਾ. ਸਾਹਿਲ ਗਰਗ ਨੇ ਜਾਂਚ ਤੋਂ ਬਾਅਦ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਡਾ. ਸ਼ੀਤਲ ਸਿੰਘ ਤੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਸਥਾਨ 'ਤੇ ਪੁੱਜੇ | ਡੀ.ਐਸ.ਪੀ. ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਚਲਾਈ ਇਕ ਗੋਲੀ ਹੇਮਾ ਦੇ ਮੰੂਹ 'ਤੇ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਜ਼ਿਕਰਯੋਗ ਹੈ ਕਿ ਹੇਮਪ੍ਰੀਤ ਕੌਰ ਇਕ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਈ ਸੀ ਤੇ ਉਸ ਦਾ ਪਤੀ ਤੇ ਲੜਕਾ ਵੀ ਵਿਦੇਸ਼ ਵਿਚ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਸੰਘਣੀ ਤੇ ਖ਼ਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ <br/>
Ad Position 24