22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅੰਮਿ੍ਤਸਰ ਹਵਾਈ ਅੱਡੇ 'ਤੇ ਸੰਘਣੀ ਤੇ ਖ਼ਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 03-01-2026
ਰਾਜਾਸਾਂਸੀ, 2 ਜਨਵਰੀ (ਹਰਦੀਪ ਸਿੰਘ ਖੀਵਾ)-ਲਗਾਤਾਰ ਸੰਘਣੀ ਧੁੰਦ ਪੈਣ ਤੇ ਮੌਸਮ ਖ਼ਰਾਬ ਹੋਣ ਕਾਰਨ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ ਹਨ, ਜਿਸ ਦੇ ਚਲਦਿਆਂ ਚਾਰ ਅੰਤਰਰਾਸ਼ਟਰੀ ਤੇ ਤਿੰਨ ਘਰੇਲੂ ਉਡਾਣਾਂ ਰੱਦ ਹੋ ਗਈਆਂ ¢ ਰਾਤ 8.30 ਵਜੇ ਕੁਆਲਾਲੰਪੁਰ ਤੋਂ ਅੰਮਿ੍ਤਸਰ ਪੁੱਜਣ ਵਾਲੀ ਮਲੇਸ਼ੀਆ ਏਅਰ ਲਾਇਨ ਰੱਦ ਹੋ ਗਈ¢ ਇਸ ਤੋਂ ਇਲਾਵਾ 2 ਤੇ 3 ਜਨਵਰੀ ਦੀ ਦਰਮਿਆਨੀ ਰਾਤ 1.15 ਵਜੇ ਦੁਬਈ ਤੋਂ ਇਥੇ ਪਹੁੰਚਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਨੰ: 192 ਵੀ ਰੱਦ ਕਰ ਦਿੱਤੀ ਗਈ¢ ਦੁਬਈ ਤੋਂ ਆਉਣ ਵਾਲੀ ਤੇ ਸਵੇਰੇ 7.50 ਵਜੇ ਪਹੁੰਚਣ ਵਾਲੀ ਸਪਾਈਸ ਜੈੱਟ ਦੀ ਉਡਾਣ ਕਰੀਬ 4 ਘੰਟੇ ਦੇਰੀ ਨਾਲ ਪਹੁੰਚੀ ਅਤੇ ਸ਼ਾਰਜਾਹ ਤੋਂ ਇਥੇ ਬਾਅਦ ਦੁਪਿਹਰ 3 ਵਜੇ ਪਹੁੰਚਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਕਰੀਬ ਸਾਢੇ 3 ਘੰਟੇ ਦੇਰੀ ਨਾਲ ਪਹੁੰਚੀ¢ ਮੁੰਬਈ, ਦਿੱਲੀ ਤੋਂ ਇਥੇ ਪਹੁੰਚਣ ਵਾਲੀਆਂ ਘਰੇਲੂ ਉਡਾਣ ਵੀ ਆਪਣੇ ਨਿਰਧਾਰਿਤ ਸਮੇਂ ਤੋਂ 2 ਘੰਟੇ ਦੇਰੀ ਨਾਲ ਪਹੁੰਚੀਆਂ¢ ਰਵਾਨਾ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ 'ਚ ਬਾਅਦ ਦੁਪਿਹਰ 4.05 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਅਤੇ ਰਾਤ 9.30 ਵਜੇ ਕੁਆਲਾਲੰਪੁਰ ਨੂੰ ਰਵਾਨਾ ਹੋਣ ਵਾਲੀ ਮਲੇਸ਼ੀਆ ਏਅਰਲਾਇਨ ਦੀ ਉਡਾਣ ਵੀ ਰੱਦ ਹੋ ਗਈਆਂ, ਜਦੋਂਕਿ ਦੋਹਾ ਦੀ ਕਤਰ ਏਅਰਵੇਜ਼ ਤੇ ਦੁਬਈ ਦੀ ਏਅਰ ਇੰਡੀਆ ਐਕਸਪ੍ਰੈਸ ਵੀ ਆਪਣੇ ਨਿਰਧਾਰਿਤ ਸਮੇਂ ਤੋਂ ਕਰੀਬ 2 ਘੰਟੇ ਦੇਰੀ ਨਾਲ ਰਵਾਨਾ ਹੋਈਆਂ¢

Ad Position 22
No active advertisement
ਪਿਛਲੀ ਖ਼ਬਰ ਲਾਹੌਰ 'ਚ ਮਾਰਿਆ ਗਿਆ ਗੈਂਗਸਟਰ ਫੈਜ਼ਾਨ ਬਾਕਸਰ ਅਗਲੀ ਖ਼ਬਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਘਰ 'ਚ ਵੜ ਕੇ ਔਰਤ ਦੀ ਗੋਲੀ ਮਾਰ ਕੇ ਹੱਤਿਆ <br/>
Ad Position 24