29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ <br/>

Ad Position 21
No active advertisement
ਅਜੀਤ ਡੈਸਕ 04-01-2026

ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਵਲੋਂ ਕੜਾਹਿ ਪ੍ਰਸ਼ਾਦਿ ਦੀ ਦੇਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਰੁਮਾਲਾ ਸਾਹਿਬ ਭੇਟ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੇ ਨਾਲ ਸੁਪਰੀਮ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਸੁਧੀਰ ਸਿੰਘ ਤੇ ਜੱਜ ਰਾਜੇਸ਼ ਬਿੰਦਲ ਵੀ ਮੌਜੂਦ ਸਨ | ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਚੀਫ਼ ਜਸਟਿਸ ਨੂੰ ਸਿਰਪਾਓ ਭੇਟ ਕੀਤਾ ਗਿਆ, ਜਦੋਂਕਿ ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਵੀ ਚੀਫ਼ ਜਸਟਿਸ ਨੂੰ ਸ੍ਰੀ ਸਾਹਿਬ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਨਾਲ ਆਏ ਹੋਰ ਮਹਿਮਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਦਰਸ਼ਨ ਕਰਨ ਉਪਰੰਤ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ | ਪ੍ਰਧਾਨ ਸੋਹੀ ਨੇ ਦੱਸਿਆ ਕਿ ਚੀਫ਼ ਜਸਟਿਸ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐਲ.ਆਈ.ਸੀ. ਲੈਪਸਡ ਪਾਲਿਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਇਕ ਸ਼ਾਨਦਾਰ ਮੌਕਾ ਪੇਸ਼ <br/> ਅਗਲੀ ਖ਼ਬਰ ਗੁਰਾਇਆ ਦੇ ਨੌਜਵਾਨ ਦੀ ਰੂਸ-ਯੂਕਰੇਨ ਜੰਗ ਵਿਚ ਮੌਤ-ਲਾਸ਼ ਭਾਰਤ ਪੁੱਜੀ <br/>
Ad Position 24