ਕਿਸ਼ਨਪੁਰਾ ਕਲਾਂ, 3 ਦਸੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਚ ਅੱਜ ਤੜਕਸਾਰ ਇਕ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਉਮਰਸੀਰ ਸਿੰਘ ਸੀਰਾ ਪੁੱਤਰ ਭਜਨ ਸਿੰਘ ਵਾਸੀ ਪਿੰਡ ਭਿੰਡਰ ਖ਼ੁਰਦ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਉਮਰਸੀਰ ਸਿੰਘ ਸੀਰਾ ਮੋਗਾ ਵਿਖੇ ਇਕ ਕੰਪਨੀ 'ਚ ਨੌਕਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਕਰੀਬ ਸੱਤ ਵਜੇ ਕੰਮ 'ਤੇ ਜਾਣ ਲਈ ਘਰੋਂ ਨਿਕਲਿਆ ਸੀ ਤੇ ਜਦੋਂ ਉਹ ਆਪਣੇ ਘਰ ਤੋਂ ਕੁਝ ਹੀ ਦੂਰੀ 'ਤੇ ਪਿੰਡ ਦੀ ਫਿਰਨੀ 'ਤੇ ਸਥਿਤ ਸਕੂਲ ਦੇ ਗੇਟ ਦੇ ਸਾਹਮਣੇ ਪਹੁੰਚਿਆ ਤਾਂ ਅਚਾਨਕ ਅਣਪਛਾਤੇ ਵਿਅਕਤੀਆਂ ਵਲੋਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਧੁੰਦ ਦਾ ਫਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਮਿ੍ਤਕ ਨੌਜਵਾਨ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਿਆ ਹੈ |
ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>
ਅਜੀਤ ਡੈਸਕ
04-01-2026