30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੋਹਿੰਦਰ ਭਗਤ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕਲੰਡਰ–2026 ਜਾਰੀ <br/>

Ad Position 21
No active advertisement
ਅਜੀਤ ਡੈਸਕ 04-01-2026

ਚੰਡੀਗੜ੍ਹ, 3 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਵਿਭਾਗ ਦੀ ਡਾਇਰੀ ਤੇ ਟੇਬਲ ਕਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ 'ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ | ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬਿ੍ਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾ-ਮੁਕਤ) ਅਤੇ ਓ.ਐਸ.ਡੀ. ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ 'ਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ-ਜਥੇਦਾਰ ਗੜਗੱਜ <br/> ਅਗਲੀ ਖ਼ਬਰ 'ਆਪ' ਸਰਕਾਰ ਨੇ 'ਜੁਮਲੇ' ਸੁਣਾਉਣ ਤੋਂ ਇਲਾਵਾ ਕੁਝ ਨਹੀ ਕੀਤਾ-ਬੰਨੀ ਕੰਗ
Ad Position 24