30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਦਰਬਾਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ 'ਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ-ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 04-01-2026

ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬੀਤੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਸ ਮਾਮਲੇ ਸੰਬੰਧੀ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਤੇ ਸਹਿਯੋਗ ਕੀਤਾ ਜਾਵੇ | ਜਥੇਦਾਰ ਗੜਗੱਜ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਵਿਚ ਹਰ ਧਰਮ ਦੇ ਗ੍ਰੰਥਾਂ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਦੀ ਵਿਵਸਥਾ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿਉਂਕਿ ਦਸਵੇਂ ਪਾਤਸ਼ਾਹ ਦੇ ਆਦੇਸ਼ ਅਨੁਸਾਰ ਸਿੱਖ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤਿ ਗੁਰੂ ਮੰਨਦੇ ਹਨ, ਇਸ ਲਈ ਪਾਵਨ ਸਰੂਪਾਂ ਦੀ ਬੇਅਦਬੀ ਦੇ ਸੰਬੰਧ ਵਿਚ ਸਰਕਾਰਾਂ ਨੂੰ ਕਾਨੂੰਨ ਵਿਚ ਵਿਸ਼ੇਸ਼ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਸਾਈਬਰ ਕੈਫ਼ੇ ਵਾਲਿਆਂ ਨੂੰ ਅਹਿਮ ਆਦੇਸ਼ <br/> ਅਗਲੀ ਖ਼ਬਰ ਮੋਹਿੰਦਰ ਭਗਤ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕਲੰਡਰ–2026 ਜਾਰੀ <br/>
Ad Position 24