ਲੁਧਿਆਣਾ, 3 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭਾਮੀਆਂ ਖ਼ੁਰਦ ਵਿਚ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਕਾਰਨ ਉਥੇ ਦਹਿਸ਼ਤ ਫੈਲ ਗਈ, ਪਰ ਕਾਰੋਬਾਰੀ ਦੀ ਚÏਕਸੀ ਸਦਕਾ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ | ਪੁਲਿਸ ਵਲੋਂ ਇਸ ਮਾਮਲੇ ਵਿਚ ਸੰਨੀ ਬਾਂਸਲ ਵਾਸੀ ਜੀਕੇ ਅਸਟੇਟ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਤੇ ਉਸਦਾ ਭਰਾ ਰੋਹਿਤ ਬਾਂਸਲ ਦੁਕਾਨ ਬੰਦ ਕਰਕੇ ਆਪਣੇ ਘਰ ਵਾਪਸ ਜਾ ਰਹੇ ਸਨ, ਜਦੋਂ ਉਹ ਭਾਮੀਆਂ ਖ਼ੁਰਦ ਸਥਿਤ ਸਰਕਾਰੀ ਸਕੂਲ ਨੇੜੇ ਪਹੁੰਚੇ ਤਾਂ ਪੰਜ ਦੇ ਕਰੀਬ ਹਥਿਆਰਬੰਦ ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਉਨ੍ਹਾਂ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਕਾਰ ਭਜਾ ਲਈ | ਇਹਨਾਂ ਲੁਟੇਰਿਆਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਉਥੇ ਦਹਿਸ਼ਤ ਫੈਲ ਗਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢