ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਾਸਕੋ ਡੀ ਗਾਮਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਕਮੇਟੀ ਤੇ ਗੋਆ ਤੇ ਵਾਸਕੋ ਡੀ ਗਾਮਾ ਦੀਆਂ ਸੰਗਤਾਂ ਵਲੋਂ ਸਜਾਏ ਗੁਰਮਤਿ ਸਮਾਗਮ 'ਚ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਸ਼ਿਰਕਤ ਕਰਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਸਤਿਕਾਰ ਭੇਟ ਕਰਦਿਆਂ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ | ਉਨ੍ਹਾਂ ਸਿੱਖ ਭਾਈਚਾਰੇ ਵਲੋਂ ਦੇਸ਼ ਦੇ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਅਤੇ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਜਾਂਦੀਆਂ ਨਿਸ਼ਕਮ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ | ਮੁੱਖ ਮੰਤਰੀ ਡਾ. ਸਾਵੰਤ ਨੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕਰਨ ਉਪਰੰਤ ਗੁਰੂ ਦਾ ਲੰਗਰ ਵਰਤਾਉਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ | ਇਸ ਮੌਕੇ ਉਨ੍ਹਾਂ ਨਾਲ ਵਾਸਕੋ ਦੇ ਵਿਧਾਇਕ ਕ੍ਰਿਸ਼ਨਾ ਡਾਜੀ ਸਾਲਕਰ ਅਤੇ ਮੂਰਮਗਉਂ ਦੇ ਵਿਧਾਇਕ ਸੰਕਲਪ ਅਮੋਨਕਰ ਵੀ ਸਨ | ਗੁਰਬਚਨ ਸਿੰਘ ਅਜਨਾਲਾ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਮੁੱਖ ਮੰਤਰੀ ਡਾ. ਸਾਵੰਤ ਨੂੰ ਗੁਰਦੁਆਰਾ ਸਾਹਿਬ ਵਾਸਕੋ ਦੇ ਮੁੱਖ ਸੇਵਾਦਾਰ ਭਾਈ ਜਗਵੰਤ ਸਿੰੰਘ ਭੱਟੀ ਤੇ ਹੋਰਨਾਂ ਅਹੁਦੇਦਾਰਾਂ ਤੇ ਸਿੱਖ ਭਾਈਚਾਰੇ ਵਲੋਂ ਸ੍ਰੀ ਸਾਹਿਬ ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰ ਬੀਬੀ ਰਿਤੂ ਪੁਰੀ, ਨਿਹਾਲ ਸਿੰਘ ਧਾਲੀਵਾਲ, ਜੁਝਾਰ ਸਿੰਘ, ਜੁਗਿੰਦਰ ਸਿੰਘ ਕਾਹਲੋਂ, ਅਮਰਜੀਤ ਸਿੰਘ, ਬਲਵੀਰ ਸਿੰਘ, ਦਲਬੀਰ ਸਿੰਘ, ਸਤਿੰਦਰ ਸਿੰਘ, ਵਿਵੇਕ ਸਿੰਘ, ਪਾਲ ਸਿੰਘ ਸੰਧੂ, ਜਸਬੀਰ ਸਿੰਘ ਮਹਿੰਦਰੂ, ਬਿਸ਼ਨ ਸਿੰਘ, ਮੇਜਰ ਸਿੰਘ ਤੇ ਰਜਿੰਦਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਵਾਸਕੋ ਡੀ ਗਾਮਾ ਵਿਖੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 'ਚ ਗੋਆ ਦੇ ਮੁੱਖ ਮੰਤਰੀ ਡਾ. ਸਾਵੰਤ ਨੇ ਕੀਤੀ ਸ਼ਿਰਕਤ <br/>
ਅਜੀਤ ਡੈਸਕ
04-01-2026