ਜ਼ਿਲ੍ਹਾ ਅੰਮਿ੍ਤਸਰ ਦੇ ਹੜ੍ਹ ਪ੍ਰਭਾਵਿਤ ਪਿੰਡ ਥੋਬਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ
ਅਜਨਾਲਾ/ ਗੱਗੋਮਾਹਲ, 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਅਦਾਰਾ 'ਅਜੀਤ' ਦੀ ਟੀਮ ਵਲੋਂ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਚੁੱਕੇ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਥੋਬਾ ਦੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ | ਇਸ ਦੌਰਾਨ ਅਦਾਰਾ 'ਅਜੀਤ' ਦੀਆਂ ਟੀਮਾਂ ਵਲੋਂ ਅੰਮਿ੍ਤਸਰ ਜ਼ਿਲੇ੍ਹ ਦੀ ਸਰਹੱਦੀ ਤਹਿਸੀਲ ਅਜਨਾਲਾ, ਲੋਪੋਕੇ ਅਤੇ ਸਬ ਤਹਿਸੀਲ ਰਮਦਾਸ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੜ੍ਹ ਪੀੜ੍ਹਤ ਲੋਕਾਂ ਨੂੰ ਰਾਹਤ ਸਮਗਰੀ ਵੰਡਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ | ਇਸ ਮੌਕੇ ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਮਾਜ ਸੇਵੀ ਅਮਰੀਕ ਸਿੰਘ ਢਿੱਲੋਂ, ਨੰਬਰਦਾਰ ਹਰਦੀਪ ਸਿੰਘ ਥੋਬਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਸਰਪੰਚ ਬਲਜੀਤ ਸਿੰਘ ਅੜਾਇਆ, ਹਰਨੇਕ ਸਿੰਘ, ਅਵਤਾਰ ਸਿੰਘ, ਬਿੱਲਾ ਮਸੀਹ, ਸਾਬਕਾ ਸਰਪੰਚ ਰਣਜੀਤ ਸਿੰਘ, ਨੀਟਾ ਸਿੰਘ, ਜਸਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
ਅਦਾਰਾ 'ਅਜੀਤ' ਵਲੋਂ ਰਾਹਤ ਸਮਗਰੀ ਵੰਡਣ ਦਾ ਸਿਲਸਿਲਾ ਜਾਰੀ <br/>
ਅਜੀਤ ਡੈਸਕ
04-01-2026