07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਟਾਪੂਨੁਮਾ ਪਿੰਡਾਂ ਦੇ ਬੱਚਿਆਂ ਨੂੰ 'ਅਜੀਤ' ਰਾਹਤ ਫ਼ੰਡ ਵਿਚੋਂ ਗਰਮ ਜਰਸੀਆਂ ਦੀ ਵੰਡ <br/>

Ad Position 21
No active advertisement
ਅਜੀਤ ਡੈਸਕ 04-01-2026

ਸੁਲਤਾਨਪੁਰ ਲੋਧੀ, 3 ਜਨਵਰੀ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪੰਜਾਬ 'ਚ ਪਿਛਲੇ ਮਹੀਨਿਆਂ ਦੌਰਾਨ ਆਏ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਤੇ ਹੋਰ ਵਰਗਾਂ ਨਾਲ ਸੰਬੰਧਿਤ ਲੋਕਾਂ ਨੂੰ ਅਦਾਰਾ 'ਅਜੀਤ' ਵਲੋਂ 'ਅਜੀਤ ਸਮਾਚਾਰ ਹੜ੍ਹ ਰਾਹਤ ਫ਼ੰਡ' ਵਿਚ ਇਕੱਤਰ ਹੋਈ ਰਕਮ ਵਿਚੋਂ ਪੰਜਵੇਂ ਗੇੜ ਵਿਚ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਮੰਡ ਖੇਤਰ ਦੇ ਟਾਪੂਨੁਮਾ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਦੇ 81 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ, ਪਿੰਡ ਦੇ ਸਰਪੰਚ ਗੁਰਮੀਤ ਸਿੰਘ ਤੇ ਦੋਵਾਂ ਸਕੂਲਾਂ ਦੇ ਸਟਾਫ਼ ਨੇ ਅਦਾਰਾ 'ਅਜੀਤ' ਦਾ ਤਹਿਦਿਲੋਂ ਧੰਨਵਾਦ ਕੀਤਾ | ਕਪੂਰਥਲਾ ਉਪ ਦਫ਼ਤਰ ਦੇ ਇੰਚਾਰਜ ਅਮਰਜੀਤ ਕੋਮਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ 29,73041 ਰੁਪਏ ਦੀ ਰਾਹਤ ਸਮੱਗਰੀ ਤੇ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ | ਇਸ ਮੌਕੇ ਸਵਰਨ ਸਿੰਘ, ਸੁਰਜੀਤ ਸਿੰਘ, ਬੇਅੰਤ ਸਿੰਘ, ਇੰਦਰਜੀਤ ਸਿੰਘ, ਕਾਰਜ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ ਅਗਲੀ ਖ਼ਬਰ ਪਸ਼ੂ ਸਾਹਮਣੇ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Ad Position 24