ਐੱਸ. ਏ. ਐੱਸ. ਨਗਰ, 3 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ | ਮੁਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫ਼ੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਦੂਜੇ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਬੁਲਾਰਿਆਂ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ 'ਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ 'ਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ 'ਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ |
ਕੱਲ੍ਹ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾਵੇਗਾ-ਸੌਂਦ <br/>
ਅਜੀਤ ਡੈਸਕ
04-01-2026