ਦੁਬਈ (ਯੂ.ਏ.ਈ.) 3 ਜਨਵਰੀ (ਏਜੰਸੀ)-ਈਰਾਨ ਵਿਚ ਇਸਲਾਮੀ ਗਣਰਾਜ ਦੀ ਵਿਗੜਦੀ ਆਰਥਿਕਤਾ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਵਿਚ ਦੋ ਹੋਰ ਵਿਅਕਤੀ ਮਾਰੇ ਗਏ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੁਣ 10 ਹੋ ਗਈ ਹੈ | ਸਥਾਨਕ ਅਧਿਕਾਰੀਆਂ ਨੇ ਅੱਜ ਇਸ ਸੰਬੰਧੀ ਦੱਸਿਆ ਕਿ ਅਜੇ ਤੱਕ ਵਿਰੋਧ ਪ੍ਰਦਰਸ਼ਨਾਂ ਵਿਚ ਕਮੀ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ ਹਨ | ਇਹ ਨਵੀਆਂ ਮੌਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਸ਼ੁੱਕਰਵਾਰ ਨੂੰ ਈਰਾਨ ਨੂੰ ਚਿਤਾਵਨੀ ਦੇਣ ਤੋਂ ਬਾਅਦ ਹੋਈਆਂ ਹਨ ਜਦਕਿ ਜੇਕਰ ਤਹਿਰਾਨ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਹਿੰਸਕ ਢੰਗ ਨਾਲ ਮਾਰਦਾ ਹੈ ਤਾਂ ਅਮਰੀਕਾ ਉਨ੍ਹਾਂ ਦੇ ਬਚਾਅ ਲਈ ਆਵੇਗਾ ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੰਪ ਕਿਵੇਂ ਅਤੇ ਕਿਸ ਤਰ੍ਹਾਂ ਦਖਲ ਦੇਣਗੇ | ਉਨ੍ਹਾਂ ਦੀਆਂ ਟਿੱਪਣੀਆਂ ਨੇ ਧਰਮਸ਼ਾਸਤਰੀ ਸ਼ਾਸਨ ਦੇ ਅਧਿਕਾਰੀਆਂ ਵਲੋਂ ਤੁਰੰਤ ਅਤੇ ਤਿੱਖੀ ਪ੍ਰਤੀਕਿਰਿਆ ਦਿੱਤੀ, ਜਿਨ੍ਹਾਂ ਨੇ ਮੱਧ ਪੂਰਬ ਵਿਚ ਅਮਰੀਕੀ ਫÏਜਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ | ਇਸੇ ਦੌਰਾਨ ਈਰਾਨ ਦੇ ਸੁਪਰੀਮ ਆਗੂ ਨੇ ਅੱਜ ਆਪਣੇ ਦੇਸ਼ ਨੂੰ ਹਿਲਾ ਦੇਣ ਵਾਲੇ ਵਿਰੋਧ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਕਿ 'ਦੰਗਾਕਾਰੀਆਂ ਨੂੰ ਉਨ੍ਹਾਂ ਦੀ ਔਕਾਤ' ਦਿਖਾਉਣੀ ਹੋਵੇਗੀ | ਸੁਪਰੀਮ ਆਗੂ ਅਯਾਤੁੱਲਾ ਅਲੀ ਖਮੇਨੀ ਦੀਆਂ ਇਹ ਟਿੱਪਣੀਆਂ ਅਧਿਕਾਰੀਆਂ ਨੂੰ ਇਕ ਹਫ਼ਤੇ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਵਧੇਰੇ ਹਮਲਾਵਰ ਰੁਖ਼ ਅਪਣਾਉਣ ਦਾ ਸੰਕੇਤ ਦੇ ਸਕਦੀਆਂ ਹਨ |
ਈਰਾਨ 'ਚ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 10 ਹੋਈ ਦੰਗਾਕਾਰੀਆਂ ਨੂੰ ਉਨ੍ਹਾਂ ਦੀ ਔਕਾਤ ਦਿਖਾਉਣੀ ਪਵੇਗੀ-ਖਮੇਨੀ <br/>
ਅਜੀਤ ਡੈਸਕ
04-01-2026