14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਅੰਮਿ੍ਤਸਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 05-01-2026
ਰਾਜਾਸਾਂਸੀ, 4 ਜਨਵਰੀ (ਹਰਦੀਪ ਸਿੰਘ ਖੀਵਾ)-ਲਗਾਤਾਰ ਸੰਘਣੀ ਧੁੰਦ ਪੈਣ ਤੇ ਮੌਸਮ ਖ਼ਰਾਬ ਹੋਣ ਕਾਰਨ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾ ਪ੍ਰਭਾਵਿਤ ਹੋਈਆਂ, ਜਿਸ ਦੇ ਚੱਲਦਿਆਂ ਸਵੇਰੇ 7.50 ਵਜੇ ਦੁਬਈ ਤੋਂ ਅੰਮਿ੍ਤਸਰ ਹਵਾਈ ਅੱਡੇ 'ਤੇ ਪੁੱਜਣ ਵਾਲੀ ਸਪਾਈਸ ਜੈੱਟ ਦੀ ਉਡਾਣ ਨੰਬਰ-ਐੱਸ ਜੀ-56 ਨੂੰ ਹਵਾਈ ਰਸਤੇ ਤੋਂ ਹੀ ਦੁਬਈ ਨੂੰ ਵਾਪਸ ਮੋੜ ਦਿੱਤਾ ਗਿਆ ਅਤੇ ਇਹ ਉਕਤ ਉਡਾਣ ਰੱਦ ਹੋ ਗਈ | ਉਕਤ ਸਪਾਈਸ ਜੈੱਟ ਦੀ ਉਡਾਣ ਨੇ ਹੀ ਨੰਬਰ ਐੱਸ.ਜੀ.-55 ਬਣ ਕੇ ਮੁੜ ਅੰਮਿ੍ਤਸਰ ਤੋਂ ਦੁਬਈ ਨੂੰ ਸਵੇਰੇ 8.50 ਵਜੇ ਰਵਾਨਾ ਹੋਣੀ ਸੀ | ਪੁਣੇ ਤੋਂ ਸਵੇਰ 5.15 ਵਜੇ ਪੁੱਜਣ ਵਾਲੀ ਇੰਡੀਗੋ ਏਅਰ ਲਾਈਨ ਦੀ ਘਰੇਲੂ ਕਰੀਬ ਪੌਣੇ 2 ਘੰਟੇ ਦੇਰੀ ਨਾਲ ਪਹੁੰਚੀ | ਰਵਾਨਾ ਹੋਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ 'ਚ ਸਵੇਰੇ 5.40 ਵਜੇ ਅੰਮਿ੍ਤਸਰ ਤੋਂ ਸ਼ਾਰਜਾਹ ਲਈ ਰਵਾਨਾ ਹੋਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਆਪਣੇ ਨਿਰਧਾਰਿਤ ਸਮੇਂ ਤੋਂ ਕਰੀਬ 2.20 ਘੰਟੇ ਦੇਰੀ ਨਾਲ ਰਵਾਨਾ ਹੋਈ | ਇਥੋਂ ਲੰਡਨ ਨੂੰ ਦੁਪਹਿਰ 12.35 ਵਜੇ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਆਪਣੇ ਨਿਰਧਾਰਿਤ ਸਮੇਂ ਤੋਂ ਕਰੀਬ 2 ਘੰਟੇ ਦੇਰੀ ਨਾਲ ਰਵਾਨਾ ਹੋਈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਮੇਤ 5 ਸੂਬਿਆਂ ਦੀਆਂ ਟਰਾਂਸਪੋਰਟ ਕਰਮਚਾਰੀ ਯੂਨੀਅਨਾਂ ਦੀ ਇਕੱਤਰਤਾ 12 ਨੂੰ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਲਾਗੂ ਕੀਤਾ ਕਾਨੂੰਨ ਗ਼ਰੀਬਾਂ ਦੇ ਹੱਕਾਂ 'ਤੇ ਵੱਡਾ ਡਾਕਾ- ਡਾਲਾ
Ad Position 24