14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਹੀ ਇਕੋ-ਇਕ ਬਦਲ-ਨਾਇਬ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 05-01-2026

ਘਨੌਰ (ਪਟਿਆਲਾ), 4 ਜਨਵਰੀ (ਸਰਦਾਰਾ ਸਿੰਘ ਲਾਛੜੂ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਲਕਾ ਘਨੌਰ ਵਿਖੇ ਕਰਵਾਏ ਵਿਸ਼ਾਲ 'ਵਰਕਰ ਮਿਲਣੀ ਸਮਾਰੋਹ' ਵਿਚ ਸ਼ਿਰਕਤ ਕਰਦਿਆਂ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ | ਭਾਜਪਾ ਦੇ ਹਲਕਾ ਘਨੌਰ ਦੇ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ 'ਚ ਹੋਏ ਇਸ ਸਮਾਗਮ 'ਚ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਉਪ ਪ੍ਰਧਾਨ ਵਿਕਰਮਜੀਤ ਸਿੰਘ ਚੀਮਾ, ਪੰਜਾਬੀ ਅਦਾਕਾਰ ਹੋਬੀ ਧਾਲੀਵਾਲ, ਫ਼ਤਹਿਗੜ੍ਹ ਸਾਹਿਬ ਲੋਕ ਸਭਾ ਚੋਣਾਂ ਲੜ ਚੁੱਕੇ ਵਾਲਮੀਕੀ ਸਮਾਜ ਦੇ ਆਗੂ ਗੇਜਾ ਰਾਮ ਵਾਲਮੀਕ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਜਰਨੈਲ ਸਿੰਘ ਹੈਪੀ ਕੰਬੋਜ ਪਿਲਖਣੀ ਰਾਜਪੁਰਾ ਮੁੱਖ ਬੁਲਾਰਾ ਭਾਜਪਾ ਤੇ ਹੋਰ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਪਹੁੰਚੀ | ਅੱਜ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪ੍ਰਨੀਤ ਕੌਰ ਨੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਪਿੱਠ ਥਪ-ਥਪਾਈ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ ਖ਼ਾਸ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਤਾਂ ਲਈਆਂ ਪਰ ਸੱਤਾ 'ਚ ਆਉਣ ਤੋਂ ਬਾਅਦ ਜਨਤਾ ਦੀਆਂ ਉਮੀਦਾਂ 'ਤੇ ਖ਼ਰੀਆਂ ਨਹੀਂ ਉੱਤਰੀਆਂ | ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਅਤੇ 'ਆਪ' ਦੋਵਾਂ ਨੂੰ ਮੌਕਾ ਦਿੱਤਾ ਪਰ ਦੋਵੇਂ ਸਰਕਾਰਾਂ ਭਿ੍ਸ਼ਟਾਚਾਰ 'ਚ ਲਿਪਤ ਰਹੀਆਂ | ਉਨ੍ਹਾਂ ਭਰੋਸਾ ਦਿਵਾਇਆ ਕਿ ਸਿਰਫ਼ ਭਾਰਤੀ ਜਨਤਾ ਪਾਰਟੀ (ਭਾਜਪਾ) ਹੀ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾ ਸਕਦੀ ਹੈ ਅਤੇ ਇਸ ਦੀ ਪੁਰਾਣੀ ਸ਼ਾਨ ਬਹਾਲ ਕਰ ਸਕਦੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ | ਇਸ ਮੌਕੇ ਹਰਜਿੰਦਰ ਸਿੰਘ ਸਰਵਾਰਾ, ਪਾਖਰ ਸਿੰਘ ਕਾਮੀ ਕਲਾਂ, ਕਮਲਜੀਤ ਸਿੰਘ, ਸਤਨਾਮ ਸਿੰਘ, ਕੁੰਦਨ ਲਾਲ, ਰਾਮ ਕੁਮਾਰ ਰਾਣਾ, ਰਜਨੀਸ਼ ਕੁਮਾਰ ਮੰਡਲ ਪ੍ਰਧਾਨ, ਰਜਿੰਦਰ ਤਲਵਾਰ, ਗੌਤਮ ਸੂਦ, ਅਮਰਜੀਤ ਸਿੰਘ ਉਕਸੀ, ਕਰੁਣ ਕੌੜਾ, ਰਾਜਜਿੰਦਰ ਸਿੰਘ, ਰਾਮ ਕੁਮਾਰ ਤੇਪਲਾ, ਰਾਜਿੰਦਰ ਸਿੰਘ ਬਹਾਦਰਗੜ੍ਹ, ਸਰਪੰਚ ਤੇਜਿੰਦਰ ਸਿੰਘ ਰਾਏਪੁਰ, ਕਾਲਾ ਭਲਵਾਨ, ਰਾਮਰਿਸ਼ ਵਿਜ, ਬਨਾਰਸੀ ਦਾਸ, ਬਿੱਟੂ ਗੁੱਜਰ, ਜੈ ਸਿੰਘ, ਕਿਰਨਜੀਤ ਸਿੰਘ ਭੰਗੂ, ਮਨੂ ਹਰਪਾਲਪੁਰ, ਨੇਤਰਪਾਲ ਸ਼ਰਮਾ, ਨਰਿੰਦਰ ਸੂਦ, ਰਿੰਕੂ ਸਿੰਘ, ਭਰਪੂਰ ਸਿੰਘ ਲੋਹਸਿੰਬਲੀ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ, ਵਿਨੋਦ ਕੁਮਾਰ, ਸੁਖਦੇਵ ਸਿੰਘ, ਭਗਵਾਨ ਸਿੰਘ, ਭੁਪਿੰਦਰ ਸਿੰਘ, ਕੁਲਬੀਰ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ, ਜਗਤਾਰ ਸਿੰਘ, ਡਿਪੁਟੀ ਸਿੰਘ, ਕਿ੍ਸ਼ਨ ਰਾਣਾ, ਧਰਮਪਾਲ ਸ਼ਰਮਾ, ਗੁਰੀ ਰਾਜਪੂਤ, ਜਤਿੰਦਰ ਕੋਹਲੀ, ਸਾਗਰ ਰਾਣਾ, ਮੁਨੀਸ਼ ਸ਼ਰਮਾ, ਅਸ਼ੋਕ ਕੁਮਾਰ, ਸੋਹਣ ਲਾਲ, ਹੈਪੀ, ਜੌਨੀ ਸ਼ਰਮਾ, ਮਲਕੀਤ ਸਿੰਘ, ਜਸਵੀਰ ਸਿੰਘ ਲੱਕੀ, ਜਾਗਰ ਸਿੰਘ, ਗੁਰਪਾਲ ਸਿੰਘ, ਸੰਦੀਪ ਸ਼ਰਮਾ, ਹਡਾਣਾ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਮੌਜੂਦ ਸਨ |
ਸਜ਼ਾਵਾਂ ਪੂਰੇ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ-ਪ੍ਰਨੀਤ ਕੌਰ
ਮਹਾਰਾਣੀ ਪ੍ਰਨੀਤ ਕੌਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਜਿਨ੍ਹਾਂ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਦਾ ਕੋਈ ਸਕਾਰਾਤਮਿਕ ਹੱਲ ਜ਼ਰੂਰ ਕੱਢੇਗੀ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ ਇਤਿਹਾਸ 'ਚ ਦਰਜ ਹੈ |

Ad Position 22
No active advertisement
ਪਿਛਲੀ ਖ਼ਬਰ ਕਹੀ ਨਾਲ ਵਾਰ ਕਰ ਕੇ ਪਿਤਾ ਨੇ ਧੀ ਨੂੰ ਮੌਤ ਦੇ ਘਾਟ ਉਤਾਰਿਆ ਅਗਾਂਹ ਪੜ੍ਹਨ ਦੀ ਤਾਂਘ ਬਣੀ ਹੱਤਿਆਕਾਂਡ ਦੀ ਵਜ੍ਹਾ <b... ਅਗਲੀ ਖ਼ਬਰ ਠੰਢ ਅਤੇ ਸੰਘਣੀ ਧੁੰਦ ਨੇ ਪੰਜਾਬ ਤੇ ਚੰਡੀਗੜ੍ਹ 'ਚ ਵਧਾਈਆਂ ਮੁਸ਼ਕਲਾਂ 7 ਜਨਵਰੀ ਤੱਕ ਸੀਤ ਲਹਿਰ ਦਾ 'ਅਲਰਟ' ਜਾਰੀ <b...
Ad Position 24