14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਹੀ ਨਾਲ ਵਾਰ ਕਰ ਕੇ ਪਿਤਾ ਨੇ ਧੀ ਨੂੰ ਮੌਤ ਦੇ ਘਾਟ ਉਤਾਰਿਆ ਅਗਾਂਹ ਪੜ੍ਹਨ ਦੀ ਤਾਂਘ ਬਣੀ ਹੱਤਿਆਕਾਂਡ ਦੀ ਵਜ੍ਹਾ <br/>

Ad Position 21
No active advertisement
ਅਜੀਤ ਡੈਸਕ 05-01-2026
ਮੰਡੀ ਕਿੱਲਿਆਂਵਾਲੀ, 4 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਦੇ ਪਿੰਡ ਮਿੱਡਾ ਵਿਖੇ ਅੱਜ ਇਕ ਰੂਹ ਕੰਬਾਊ ਘਟਨਾ ਵਿਚ ਇਕ ਪਿਤਾ ਵਲੋਂ ਆਪਣੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਮਿ੍ਤਕਾ ਦੀ ਪਛਾਣ ਕਰੀਬ 18 ਸਾਲਾ ਚਮਨਦੀਪ ਕੌਰ ਵਜੋਂ ਹੋਈ ਹੈ | ਇਸ ਨੌਜਵਾਨ ਧੀ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਅਗਾਂਹ ਪੜ੍ਹਨਾ ਚਾਹੁੰਦੀ ਸੀ, ਜਦਕਿ ਉਸ ਦਾ ਪਿਤਾ ਇਸ ਗੱਲ ਦੇ ਖ਼ਿਲਾਫ਼ ਸੀ ਅਤੇ ਇਸੇ ਗੱਲ 'ਤੇ ਅਕਸਰ ਘਰ ਵਿਚ ਕਲੇਸ਼ ਰਹਿੰਦਾ ਸੀ | ਉਹ ਮੁਹਾਲੀ ਵਿਖੇ ਸਥਿਤ ਸੀ.ਜੀ.ਸੀ. ਕਾਲਜ ਵਿਚ ਬੀ.ਕਾਮ ਦੀ ਪੜ੍ਹਾਈ ਕਰ ਰਹੀ ਸੀ ਅਤੇ ਛੁੱਟੀਆਂ ਵਿਚ ਘਰ ਆਈ ਹੋਈ ਸੀ | ਘਟਨਾ ਤਹਿਤ ਚਮਨਦੀਪ ਕੌਰ ਅੱਜ ਸਵੇਰੇ ਕਰੀਬ ਸੱਤ ਵਜੇ ਆਪਣੇ ਘਰ ਦੇ ਕਮਰੇ ਵਿਚ ਬੈੱਡ 'ਤੇ ਪਈ ਸੀ | ਉਸ ਦੇ ਪਿਤਾ ਹਰਪਾਲ ਸਿੰਘ ਉਰਫ਼ ਪਾਲਾ ਨੇ ਕਹੀ ਨਾਲ ਉਸ 'ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿਤਾ ਪਾਲਾ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ | ਸੂਚਨਾ ਮਿਲਣ 'ਤੇ ਥਾਣਾ ਕਬਰਵਾਲਾ ਦੀ ਮੁਖੀ ਹਰਪ੍ਰੀਤ ਕੌਰ ਪੁਲਿਸ ਅਮਲੇ ਸਮੇਤ ਤੁਰੰਤ ਮੌਕੇ 'ਤੇ ਪੁੱਜ ਗਏ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ | ਮਿ੍ਤਕਾ ਦੀ ਮਾਂ ਜਸਵਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਚਮਨਦੀਪ ਕੌਰ ਦੀ ਪੜ੍ਹਾਈ ਸੰਬੰਧੀ ਅੱਜ ਸਵੇਰੇ ਵੀ ਉਨ੍ਹਾਂ ਦੋਵੇਂ ਪਤੀ-ਪਤਨੀ ਵਿਚਕਾਰ ਕਾਫ਼ੀ ਤਕਰਾਰ ਹੋਈ ਸੀ, ਜਿਸ ਉਪਰੰਤ ਤੈਸ਼ ਵਿਚ ਆ ਕੇ ਹਰਪਾਲ ਸਿੰਘ ਨੇ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਨੰਗਲ ਡੈਮ ਜਲਗਾਹ ਵਿਖੇ ਪ੍ਰਵਾਸੀ ਪੰਛੀਆਂ ਦੀ ਆਮਦ ਵਧੀ <br/> ਅਗਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਹੀ ਇਕੋ-ਇਕ ਬਦਲ-ਨਾਇਬ ਸਿੰਘ ਸੈਣੀ
Ad Position 24