14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਐਫ.ਆਈ.ਆਰ. ਦਰਜ ਕਰਨ ਵਿਰੁੱਧ ਪੱਤਰਕਾਰ ਭਾਈਚਾਰੇ ਵਲੋਂ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-01-2026

ਚੰਡੀਗੜ੍ਹ, 4 ਜਨਵਰੀ (ਪ੍ਰੋ. ਅਵਤਾਰ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਹੈਲੀਕਾਪਟਰ ਦੀ ਦੁਰਵਰਤੋਂ ਸੰਬੰਧੀ ਸਵਾਲ ਪੁੱਛੇ ਜਾਣ ਕਰਕੇ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁੰਨਾਂ ਖ਼ਿਲਾਫ਼ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕੀਤੇ ਜਾਣ 'ਤੇ ਪੱਤਰਕਾਰ ਭਾਈਚਾਰੇ ਵਲੋਂ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੁੰਦਿਆਂ ਕਿਹਾ ਕਿ 'ਆਪ' ਸਰਕਾਰ ਦਾ ਇਹ ਕਦਮ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕਰਦਿਆਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਜੋ ਸ਼ੁਰੂ ਤੋਂ ਹੀ ਪ੍ਰੈੱਸ ਦੀ ਆਜ਼ਾਦੀ ਅਤੇ ਲੋਕਤੰਤਰ ਦੇ ਸੰਘਰਸ਼ ਵਿਚ ਹਮੇਸ਼ਾਂ ਡਟ ਕੇ ਖੜ੍ਹਦਾ ਅਤੇ ਲੜਦਾ ਰਿਹਾ ਹੈ, ਅੱਜ ਵੀ ਸਰਕਾਰ ਦੇ ਇਸ ਜ਼ਬਰ ਖ਼ਿਲਾਫ਼ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੌਕੇ ਕਈ ਅਖ਼ਬਾਰਾਂ ਤੇ ਟੀ.ਵੀ. ਚੈਨਲਾਂ ਵਲੋਂ ਸਰਕਾਰ ਦੇ ਵਿਰੁੱਧ ਖ਼ਬਰਾਂ ਲਗਾਈਆਂ ਜਾਂਦੀਆਂ ਰਹੀਆਂ ਪਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਕਿਸੇ ਪੱਤਰਕਾਰ ਜਾਂ ਅਖ਼ਬਾਰ ਖ਼ਿਲਾਫ਼ ਕਿਸੇ ਤਰ੍ਹਾਂ ਦਾ ਕੋਈ ਪਰਚਾ ਦਰਜ਼ ਨਹੀਂ ਕਰਵਾਇਆ ਸੀ, ਜਦਕਿ ਝੂਠੇ ਵਾਅਦਿਆਂ 'ਤੇ ਬਣੀ 'ਆਪ' ਸਰਕਾਰ ਸੱਚ ਦੀ ਆਵਾਜ਼ ਨੂੰ ਜ਼ੋਰ ਅਤੇ ਜ਼ਬਰ ਨਾਲ ਦਬਾਉਣ ਲਈ ਹਰ ਹੀਲਾ ਵਰਤ ਰਹੀ ਹੈ ਪਰ ਲੋਕ ਰੋਹ ਅੱਗੇ ਇਸ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਵਲੋਂ ਅੱਗੇ ਵੀ ਜੋ ਪ੍ਰੋਗਰਾਮ ਦਿੱਤਾ ਜਾਵੇਗਾ, ਅਸੀਂ ਉਸ ਦਾ ਡੱਟ ਕੇ ਸਾਥ ਦੇਵਾਂਗੇ | ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੇਜਰੀਵਾਲ ਨੇ ਸੱਤਾ 'ਚ ਪਾਰਦਰਸ਼ਤਾ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ ਅਤੇ ਅੱਜ ਸਰਕਾਰ ਤੋਂ ਸਵਾਲ ਪੁੱਛਣ 'ਤੇ ਪੱਤਰਕਾਰਾਂ ਅਤੇ ਆਰ.ਟੀ.ਆਈ. ਕਾਰਕੁੰਨਾਂ 'ਤੇ ਹੀ ਮੁੱਕਦਮੇ ਦਰਜ਼ ਕੀਤੇ ਜਾ ਰਹੇ ਹਨ | ਡਾ. ਗਾਂਧੀ ਨੇ ਕਿਹਾ ਕਿ ਇਹ ਲੜਾਈ ਇਕੱਲੇ ਪੱਤਰਕਾਰਾਂ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਹੈ, ਜਿਸ ਨੂੰ ਪੰਜਾਬ ਦੇ ਲੋਕ ਮੁਹਰੇ ਹੋ ਕੇ ਲੜਣਗੇ | ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਵਿਨੀਤ ਜੌਸ਼ੀ, ਦਲਵੀਰ ਗੋਲਡੀ ਸਾਬਕਾ ਵਿਧਾਇਕ ਧੂਰੀ, ਪ੍ਰੋ. ਮਨਜੀਤ ਸਿੰਘ, ਆਰ. ਐੱਸ. ਬੈਂਸ, ਮਾਲਵਿੰਦਰ ਸਿੰਘ ਮਾਲੀ, ਡਾ. ਪਿਆਰੇ ਲਾਲ ਗਰਗ, ਡਾ. ਖੁਸ਼ਹਾਲ ਸਿੰਘ ਜਨਰਲ ਸਕੱਤਰ ਕੇਂਦਰੀ ਸਿੰਘ ਸਭਾ ਚੰਡੀਗੜ੍ਹ, ਹਮੀਰ ਸਿੰਘ, ਹਰਚਰਨ ਬੈਂਸ, ਸੁਨਾਮ ਤੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਮੈਂਬਰਾਂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਾਮਿਲ ਹੋ ਕੇ ਪੱਤਰਕਾਰ ਭਾਈਚਾਰੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰਦਿਆਂ ਸਰਕਾਰ ਦੀ ਨਿਖੇਧੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮਿਕਾ ਨੂੰ ਉਸ ਦੇ ਘਰ ਮਿਲਣ ਗਏ ਪ੍ਰੇਮੀ ਦੀ ਪਰਿਵਾਰ ਵਲੋਂ ਕੁੱਟਮਾਰ-ਇਲਾਜ ਦੌਰਾਨ ਮੌਤ <br/> ਅਗਲੀ ਖ਼ਬਰ ਭਾਰਤੀ ਰੇਲਵੇ ਦਾ 'ਖਾਣਾ' ਸਵਾਲਾਂ ਦੇ ਘੇਰੇ 'ਚ 58 ਕਰੋੜ ਥਾਲੀਆਂ ਪਰੋਸਣ ਵਾਲਾ ਰੇਲਵੇ ਗੁਣਵੱਤਾ ਸੰਭਾਲਣ 'ਚ ਨਾਕਾਮ <...
Ad Position 24