14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਪੰਜਾਬ 'ਚ 117 ਸੀਟਾਂ 'ਤੇ ਹੀ ਮਜ਼ਬੂਤੀ ਨਾਲ ਲੜੇਗੀ-ਤਰੁਣ ਚੁੱਘ <br/>

Ad Position 21
No active advertisement
ਅਜੀਤ ਡੈਸਕ 05-01-2026
ਨੰਗਲ, 4 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਗਾਮੀਂ ਵਿਧਾਨ ਚੋਣਾਂ ਵਿਚ ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਸਪਸ਼ਟ ਕੀਤਾ ਕਿ ਪੰਜਾਬ ਦੀਆਂ 117 ਸੀਟਾਂ 'ਤੇ ਹੀ ਭਾਜਪਾ ਮਜ਼ਬੂਤੀ ਨਾਲ ਲੜੇਗੀ ਅਤੇ ਪੰਜਾਬ ਅੰਦਰ ਚੱਲ ਰਹੇ ਮਾਫ਼ੀਆ ਰਾਜ ਨੂੰ ਖ਼ਤਮ ਕਰਾਂਗੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ 'ਚ ਜਿਹੜੇ ਵੀ ਦੋਸ਼ੀ ਪਾਏ ਜਾਣ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪਾਂ 'ਤੇ ਕਿਸੇ ਕਿਸਮ ਦੀ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ | ਤਰੁਣ ਚੁੱਘ ਨੇ ਪੱਤਰਕਾਰਾਂ ਨਾਲ ਗੱਲਬਾਤ ਗੱਲਬਾਤ ਦੌਰਾਨ ਸੂਬਾ ਸਰਕਾਰ ਦੀ ਕਰੜੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਕ ਲੱਖ ਕਰੋੜ ਦਾ ਕਰਜ਼ਾ ਲੈ ਲਿਆ ਗਿਆ ਹੈ ਅਤੇ ਮਾਨ ਸਰਕਾਰ ਹੋਰ ਲੈਣ ਦੀ ਤਿਆਰੀ 'ਚ ਹਨ, ਜਦੋਂਕਿ ਪਿਛਲੇ ਚਾਰ ਸਾਲਾ ਅੰਦਰ ਪਰਫਾਰਮੈਂਸ ਜ਼ੀਰੋ ਹੈ | ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਹਲਕਾ ਜਨ ਪ੍ਰਤੀਨਿਧ ਡਾ. ਪਰਮਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮੰਡਲ ਪ੍ਰਧਾਨ ਠੇਕੇਦਾਰ ਹਰਮਨਜੀਤ ਸਿੰਘ ਪਿ੍ੰਸ, ਮੁਕੇਸ਼ ਨੱਢਾ, ਰਤਨ ਲਾਲ ਧਨੇੜਾ, ਵਰਿੰਦਰ ਵਿੱਕੀ, ਰੋਹਿਤ ਸ਼ਰਮਾ, ਅਲਕਾ ਐਰੀ, ਅਨਿਲ ਸ਼ਰਮਾ, ਦਿਨੇਸ਼ ਜੋਸ਼ੀ, ਵਿਵੇਕ ਸ਼ਰਮਾ, ਕਮਲ ਘਈ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਸ਼ ਬਦਲੇ ਜਾਣ ਦੇ ਮਾਮਲੇ 'ਚ ਓਰੀਸਨ ਹਸਪਤਾਲ ਦੇ 4 ਡਾਕਟਰ ਨਾਮਜ਼ਦ <br/> ਅਗਲੀ ਖ਼ਬਰ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪੁਲਿਸ ਮੁਲਾਜ਼ਮ ਨੇ ਮੰਗੀ 'ਇੱਛਾ ਮੌਤ' <br/>
Ad Position 24