ਬਟਾਲਾ, 4 ਜਨਵਰੀ (ਸਤਿੰਦਰ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਮਜ਼ਬੂਤੀ ਲਈ ਵੱਡੀਆਂ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹੈ | ਇਸੇ ਤਹਿਤ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਵਲੋਂ 13 ਬੁਲਾਰੇ ਨਿਯੁਕਤ ਕੀਤੇ ਗਏ | ਇਨ੍ਹਾਂ ਬੁਲਾਰਿਆਂ ਵਿਚ ਪਿ੍ਥੀਪਾਲ ਸਿੰਘ ਬਟਾਲਾ ਨੂੰ ਵੀ ਅਹਿਮ ਜ਼ਿੰਮੇਵਾਰੀ ਦੇ ਕੇ ਪਾਰਟੀ ਨੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਐਡਵੋਕੇਟ ਇਮਾਨ ਸਿੰਘ ਖਾਰਾ, ਸੰਦੀਪ ਸਿੰਘ ਰੁਪਾਲੋਂ, ਬੀਬੀ ਸਤਨਾਮ ਕੌਰ, ਐਡਵੋਕੇਟ ਹਰਜੋਤ ਸਿੰਘ ਮਾਨ, ਚਮਕੌਰ ਸਿੰਘ ਧੁੰਨ, ਸੁਖਦੇਵ ਸਿੰਘ ਕਾਦੀਆਂ, ਦਲਜੀਤ ਸਿੰਘ ਜਵੰਧਾ, ਤਜਿੰਦਰ ਸਿੰਘ ਢਿੱਲੋਂ ਮੁਕਤਸਰ, ਨਵਤੇਜ ਸਿੰਘ ਛੱਜਲਵੱਡੀ, ਐਡਵੋਕੇਟ ਕਰਮਵੀਰ ਸਿੰਘ ਪੰਨੂੰ, ਜਸਕਰਨ ਸਿੰਘ ਰਿਆੜ ਨੂੰ ਸ਼ਾਮਿਲ ਕੀਤਾ ਗਿਆ ਹੈ | ਪਾਰਟੀ ਦੀ ਪੰਜ ਪ੍ਰਧਾਨੀ ਕਮੇਟੀ ਵਲੋਂ ਪਾਰਟੀ ਦੀ ਵਿਚਾਰਧਾਰਾ, ਨੀਤੀਆਂ, ਪ੍ਰੋ੍ਰਗਰਾਮ ਤੇ ਭਾਈ ਅੰਮਿ੍ਤਪਾਲ ਸਿੰਘ ਦਾ ਪੱਖ ਲੋਕਾਂ ਵਿਚ ਸੁਚੱਜੇ ਢੰਗ ਨਾਲ ਰੱਖਣ ਲਈ ਇਨ੍ਹਾਂ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ | ਨਵ-ਨਿਯੁਕਤ ਬੁਲਾਰੇ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪਾਰਟੀ ਹਾਈਕਮਾਨ, ਪੰਜ ਪ੍ਰਧਾਨੀ, ਕੋਰ ਕਮੇਟੀ, ਤਰਸੇਮ ਸਿੰਘ ਖ਼ਾਲਸਾ, ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਦੇ ਮੁੱਖ ਸੇਵਾਦਾਰ ਤੇ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੇ ਜੋ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟਾਇਆ ਹੈ, ਉਸ 'ਤੇ ਖਰਾ ਉਤਰਿਆ ਜਾਵੇਗਾ |