14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਨੇ ਸਭ ਦੇ ਭਰਮ ਭੁਲੇਖੇ ਦੂਰ ਕੀਤੇ-ਹਰਿਆਊ <br/>

Ad Position 21
No active advertisement
ਅਜੀਤ ਡੈਸਕ 05-01-2026
ਪਾਤੜਾਂ, 4 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ 'ਚ ਦੂਜੇ ਸਥਾਨ 'ਤੇ ਰਹਿ ਕੇ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਸੱਤਾਧਾਰੀ ਧਿਰ ਨੂੰ ਸਖ਼ਤ ਟੱਕਰ ਦੇ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਨੇ ਸਭ ਦੇ ਭੁਲੇਖੇ ਦੂਰ ਕਰ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਇੰਚਾਰਜ ਹਲਕਾ ਸਮਾਣਾ ਨੇ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ ਅਤੇ ਹੋਏ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਸੁਖਬੀਰ ਸਿੰਘ ਬਾਦਲ ਨਾਲ ਆਪਮੁਹਾਰੇ ਤੁਰ ਪਏ ਹਨ, ਜਿਸ ਦੀ ਬਦੌਲਤ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ 'ਚ ਅਕਾਲੀ ਦਲ ਨੇ ਸੱਤਾਂ ਧਿਰ ਨੂੰ ਫਸਵੀਂ ਟੱਕਰ ਦਿੱਤੀ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੇ ਸੱਤਾਧਾਰੀ ਪਾਰਟੀ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਿਆਂ ਦੇ ਭਰਮ ਭੁਲੇਖੇ ਦੂਰ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਉਨ੍ਹਾਂ ਨੂੰ ਪਾਰਟੀ 'ਚ ਨੁਮਾਇੰਦਗੀਆਂ ਦਿੱਤੇ ਜਾਣ ਨਾਲ ਵੱਡੀ ਗਿਣਤੀ 'ਚ ਨੌਜਵਾਨ ਅਕਾਲੀ ਦਲ ਸ਼ਾਮਿਲ ਹੋ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ 'ਚ ਇਮਰਾਨ ਖ਼ਾਨ ਦੇ 7 ਸਮਰਥਕਾਂ ਨੂੰ ਉਮਰ ਕੈਦ ਦੀ ਸਜ਼ਾ <br/> ਅਗਲੀ ਖ਼ਬਰ 1000 ਮੈਗਾਵਾਟ ਸੋਲਰ ਬਿਜਲੀ ਦੀ ਖ਼ਰੀਦ ਲਈ ਪਾਵਰਕਾਮ ਲਗਾਏਗਾ ਟੈਂਡਰ
Ad Position 24