ਰਾਏਕੋਟ, 4 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਵਿਖੇ ਚਰਨ ਪਾਉਣ ਦੀ ਖੁਸ਼ੀ ਵਿਚ ਮਨਾਏ ਜਾਂਦੇ ਆਗਮਨ ਪੁਰਬ ਸੰਬੰਧੀ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਜਥੇਦਾਰ ਜਗਜੀਤ ਸਿੰਘ ਤਲਵੰਡੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦੀ ਰਹਿਨੁਮਾਈ ਹੇਠ ਮਹਾਨ ਕਥਾ-ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਭਾਈ ਜਬਰਤੋੜ ਸਿੰਘ, ਭਾਈ ਕੁਲਵਿੰਦਰ ਸਿੰਘ ਮਾਹਲ, ਭਾਈ ਨਿਰਭੈ ਸਿੰਘ (ਤਿੰਨੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਆਦਿ ਜਥਿਆਂ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਮੁੱਖ ਸੇਵਾਦਾਰ ਸਾਹਿਬਜ਼ਾਦੇ ਸੇਵਾਦਲ 239 ਵਾਲਿਆਂ ਨੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦਾ ਇਤਿਹਾਸ ਸੁਣਾਉਂਦਿਆਂ ਆਖਿਆ ਕਿ ਗੁਰੂ ਜੀ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਸਿੱਖ ਕੌਮ ਲਈ ਕੁਰਬਾਨ ਕਰ ਦਿੱਤਾ | ਇਸ ਮੌਕੇ ਸੰਤ ਹਰਦੀਪਕ ਸਿੰਘ ਟਿੱਬੇ ਵਾਲੇ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਬਾਬਾ ਗੁਰਜੀਤ ਸਿੰਘ, ਬਾਬਾ ਕੇਵਲ ਸਿੰਘ ਤੇ ਬਾਬਾ ਜਿਉਣ ਸਿੰਘ (ਤਿੰਨੇ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ), ਡਾ. ਹਰਪਾਲ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਤਲਵੰਡੀ ਰਾਏ, ਸਾਬਕਾ ਮੰਡੀ ਸੁਪਰਵਾਈਜ਼ਰ ਸੁਖਮਿੰਦਰ ਸਿੰਘ ਧੂਰਕੋਟ, ਬਾਵਾ ਚੋਪੜਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਮਾ. ਗੁਰਮੀਤ ਸਿੰਘ, ਜਸਪਾਲ ਸਿੰਘ ਪਾਲ ਦੁਆਬੀਆ, ਅਤਰ ਸਿੰਘ ਚੱਢਾ ਚੇਅਰਮੈਨ ਰੋਟਰੀ ਕਲੱਬ, ਗੁਰਚਰਨ ਸਿੰਘ ਸੰਤ, ਹਰਸਿਮਰਨ ਸਿੰਘ ਸੰਤ, ਜਸਕਰਨ ਸਿੰਘ ਲੱਕੀ ਬੁੱਟਰ, ਭੁਪਿੰਦਰ ਸਿੰਘ ਧੂਰਕੋਟ, ਮਨਪ੍ਰੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਹਰਬੰਸ ਸਿੰਘ ਸੁਲਤਾਨ ਖਾਂ, ਨਿਰਮਲ ਸਿੰਘ ਹਲਵਾਰਾ, ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਚੇਅਰਮੈਨ ਅਵਤਾਰ ਸਿੰਘ ਗਿੱਲ ਬੁਰਜ ਹਰੀ ਸਿੰਘ, ਸਾਬਕਾ ਸਰਪੰਚ ਪਰਮਿੰਦਰ ਕੌਰ ਗਿੱਲ ਬੁਰਜ ਹਰੀ ਸਿੰਘ, ਮੈਨੇਜਰ ਨਿਰਭੈ ਸਿੰਘ ਚੀਮਨਾ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਮੱਦੋਕੇ, ਮਾ. ਕੁਲਵਿੰਦਰ ਸਿੰਘ ਲਿੱਤਰਾਂ, ਭਾਈ ਅੰਮਿ੍ਤਪਾਲ ਸਿੰਘ ਤੇ ਭਾਈ ਅਰਜਨ ਸਿੰਘ (ਦੋਵੇਂ ਧਰਮ ਪ੍ਰਚਾਰਕ), ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਰਜਿੰਦਰ ਸਿੰਘ ਚਹਿਲ, ਗੁਰਜੀਤ ਸਿੰਘ ਗੁੱਜਰਵਾਲ, ਬਰਿੰਦਰ ਸਿੰਘ ਕਾਕੂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਕਥਾ-ਕੀਰਤਨ ਦਰਬਾਰ ਸਜਾਇਆ
ਅਜੀਤ ਡੈਸਕ
05-01-2026