15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਚਾਰ ਰੋਜ਼ਾ ਬਰਸੀ ਸਮਾਗਮ ਸਮਾਪਤ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 05-01-2026
ਗੜ੍ਹਦੀਵਾਲਾ, 4 ਜਨਵਰੀ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ ਅਗਵਾਈ ਹੇਠ ਸੰਤ ਬਾਬਾ ਹਰਨਾਮ ਸਿੰਘ ਦੀ 43ਵੀਂ ਬਰਸੀ ਸੰਬੰਧੀ ਬੀਤੇ ਚਾਰ ਦਿਨਾਂ ਤੋਂ ਚੱਲਿਆ ਆ ਰਿਹਾ ਗੁਰਮਤਿ ਸਮਾਗਮ ਸਮਾਪਤ ਹੋ ਗਿਆ | ਇਸ ਮੌਕੇ ਦੇਸ਼-ਵਿਦੇਸ਼ ਤੋਂ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ | ਇਸ ਮੌਕੇ ਸਜਾਏ ਗਏ ਦੀਵਾਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਧਨਵੰਤ ਸਿੰਘ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ, ਜਦਕਿ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਤਖ਼ਤ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਬੀਬੀ ਸਤਵੰਤ ਕੌਰ ਚੇਅਰਪਰਸਨ ਪੰਥਕ ਕੌਂਸਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸੰਤ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਤੇਜਾ ਸਿੰਘ ਖੁੱਡਾ, ਬਾਬਾ ਅਨਹਦਰਾਜ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ, ਸਵਾਮੀ ਸ਼ਾਂਤਾ ਨੰਦ ਜਲੰਧਰ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ, ਕਿਉਂਕਿ ਉਨ੍ਹਾਂ ਨੇ ਹਜ਼ਾਰਾਂ ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਇਆ | ਸਮਾਗਮ 'ਚ ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਬਾਬਾ ਜੀ ਨੂੰ ਸ਼ਰਧਾ ਦੇ ਫ਼ੁਲ ਕਰਦਿਆਂ 'ਆਪ' ਸਪਰੀਮੋ ਕੇਜਰੀਵਾਲ ਦੀ ਵੀ ਹਾਜ਼ਰੀ ਲੁਆਈ ਅਤੇ ਗੁਰਦੁਆਰਾ ਸਾਹਿਬ ਨੂੰ 10 ਲੱਖ ਦੀ ਗਾਂ੍ਰਟ ਦੇਣ ਦਾ ਐਲਾਨ ਕੀਤਾ, ਜਦਕਿ ਸਵਾਮੀ ਸ਼ਾਂਤਾ ਨੰਦ ਨੇ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾ ਰਹੇ ਹਸਪਤਾਲ ਲਈ ਸਵਾ ਲੱਖ ਰੁਪਏ ਦਿੱਤੇ | ਸਮਾਗਮ ਦੌਰਾਨ ਸਿੱਖ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ, ਜਦਕਿ ਭਾਈ ਭੁਪਿੰਦਰ ਸਿੰਘ ਖੇੜਾ ਸਾਹਿਬ ਨੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀਆਂ ਮੈਡੀਕਲ ਤੇ ਹੋਰ ਸੇਵਾਵਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾ ਰਹੇ ਹਸਪਤਾਲ ਬਾਰੇ ਜਾਣਕਾਰੀ ਦਿੱਤੀ | ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸਾਰੀਆਂ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਨਾਮਵਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਅਕਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ, ਗੁਰਪ੍ਰਤਾਪ ਸਿੰਘ ਬਡਾਲਾ, ਮਨਜੀਤ ਸਿੰਘ ਦਸੂਹਾ, ਅਵਤਾਰ ਸਿੰਘ ਜੌਹਲ, ਸਤਵਿੰਦਰਪਾਲ ਸਿੰਘ ਰਾਮਦਾਸਪੁਰ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲ, ਬਾਬਾ ਬਲਵੀਰ ਸਿੰਘ ਹਰਿਆਣਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਹਰਜੀਤ ਸਿੰਘ ਬੜੂ ਸਾਹਿਬ, ਜਸਟਿਸ ਅਮਰਜੀਤ ਸਿੰਘ, ਚੀਫ਼ ਜਸਟਿਸ ਕੁਲਵੰਤ ਸਿੰਘ, ਗਿਆਨੀ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਮੂਨਕ, ਕਰਨਲ ਸੁਰਜੀਤ ਸਿੰਘ ਨਿਸ਼ਾਨ, ਬਾਬਾ ਤਿ੍ਲੋਚਨ ਸਿੰਘ ਡੇਰਾ ਵਿਰੱਕਤਾਂ, ਜਥੇ ਹਰਬੰਸ ਸਿੰਘ ਮੰਝਪੁਰ, ਕਮਿਸ਼ਨਰ ਧਨਪ੍ਰੀਤ ਕੌਰ, ਮਾਤਾ ਜਸਪ੍ਰੀਤ ਕੌਰ, ਬਾਬਾ ਬਲਵੰਤ ਸਿੰਘ ਹਰਖੋਵਾਲ, ਪ੍ਰੋ. ਉਪਿੰਦਰ ਸਿੰਘ ਮਾਹਿਲਪੁਰ, ਪਿ੍ੰ. ਰੁਪਿੰਦਰਜੀਤ ਸਿੰਘ ਸੇਂਟ ਸੋਲਜ਼ਰ, ਸੁਪਰਡੈਂਟ ਜਸਵਿੰਦਰ ਸਿੰਘ ਮਣਕੂ, ਭਾਈ ਸੁਖਵੀਰ ਸਿੰਘ ਚੋਹਕਾ, ਕੁਲਦੀਪ ਸਿੰਘ ਮਿਰਜ਼ਾਪੁਰ, ਪਰਮਜੀਤ ਸਿੰਘ ਬੈਂਸ, ਗੁਰਮੇਲ ਸਿੰਘ ਦਾਰਾਪੁਰ, ਗਿਆਨੀ ਹਰਭਜਨ ਸਿੰਘ, ਸਰਪੰਚ ਹਰਦੀਪ ਸਿੰਘ ਘੁੱਗ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਬਲੱਡ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਲਸ਼ਕਰ-ਏ-ਤਾਇਬਾ ਪਾਕਿ 'ਚ 'ਜਲ ਅੱਤਵਾਦੀ ਨੈੱਟਵਰਕ' ਨੂੰ ਕਰ ਰਿਹਾ ਸਰਗਰਮ ਅੱਤਵਾਦੀਆਂ ਨੂੰ ਪਾਣੀ ਰਸਤੇ ਘੁਸਪੈਠ ਤੇ... ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੇ ਅਖ਼ੀਰਲੇ ਦਿਨ ਕਥਾ-ਕੀਰਤਨ ਦਰਬਾਰ ਸਜ...
Ad Position 24