ਅੰਮਿ੍ਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)-ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਸੰਬੰਧਿਤ ਐੱਫ. ਸੀ. ਆਰ. ਏ. ਵਿਭਾਗ ਦੇ ਸੰਯੁਕਤ ਡਾਇਰੈਕਟਰ ਸੌਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈ. ਸੀ. ਏ. ਆਈ. ਦੇ ਪ੍ਰਧਾਨ ਸੀ. ਏ. ਚਰਨਜੋਤ ਸਿੰਘ ਅਤੇ ਸੀ. ਏ. ਰਵੀ ਮਿਗਲਾਨੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ | ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ 'ਫਾਰੇਨ ਕੰਟਰੀਬਿਊੁਸ਼ਨ ਰੈਗੂਲੇਸ਼ਨ ਐਕਟ ਵਿਭਾਗ' ਦੇ ਉਕਤ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ | ਇਸ ਮੌਕੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀ. ਏ. ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐੱਫ. ਸੀ. ਆਰ. ਏ. ਦੇ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ, ਸਿੱਖ ਇਤਿਹਾਸ ਸੰਬੰਧੀ ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੀ. ਏ. ਇਸਪ੍ਰੀਤ ਸਿੰਘ ਨੱਢਾ ਸਮੇਤ ਸੂਚਨਾ ਕੇਂਦਰ ਦੇ ਅਧਿਕਾਰੀ ਵੀ ਮੌਜੂਦ ਸਨ |