20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 06-01-2026

ਕਪੂਰਥਲਾ, 5 ਜਨਵਰੀ (ਅਮਰਜੀਤ ਕੋਮਲ)-ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਰਾਤ 11 ਵਜੇ ਬਿਆਸ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ | ਉਹ 85 ਸਾਲਾਂ ਦੇ ਸਨ | ਉਹ ਆਪਣੇ ਪਿੱਛੇ 3 ਲੜਕੇ ਤੇ ਪਤਨੀ ਬੀਬੀ ਸੁਰਜੀਤ ਕੌਰ ਨੂੰ ਛੱਡ ਗਏ | ਵਰਨਣਯੋਗ ਹੈ ਕਿ ਪਿੰਡ ਹੋਠੀਆਂ ਦੇ ਸਰਪੰਚ, ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ, ਕੇਂਦਰੀ ਸਹਿਕਾਰੀ ਬੈਂਕ ਕਪੂਰਥਲਾ ਦੇ ਮੈਨੇਜਿੰਗ ਡਾਇਰੈਕਟਰ, ਵਿਧਾਇਕ ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਬਣੇ ਰਘਬੀਰ ਸਿੰਘ (ਐਲ.ਐਲ.ਬੀ.) ਨੇ 32 ਵਰ੍ਹੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਹੋਰ ਅਹੁਦਿਆਂ 'ਤੇ ਰਹਿ ਕੇ ਆਪਣੇ ਫ਼ਰਜ਼ ਅਦਾ ਕੀਤੇ | ਉਨ੍ਹਾਂ ਦੇ ਦਿਹਾਂਤ 'ਤੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਆਗੂ ਬੀਬੀ ਜਗੀਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਹੋਰ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਟਰਾਂਸਪੋਰਟ ਮੰਤਰੀ ਦਾ ਅੰਤਿਮ ਸੰਸਕਾਰ 7 ਜਨਵਰੀ ਨੂੰ ਸ਼ਾਮ 5 ਵਜੇ ਡੇਰਾ ਬਿਆਸ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਅਦਾਲਤ 'ਚ ਮੁੜ ਪੇਸ਼ ਨਹੀਂ ਹੋਈ ਕੰਗਣਾ ਰਣੌਤ, ਅਗਲੀ ਪੇਸ਼ੀ 15 ਨੂੰ ਅਗਲੀ ਖ਼ਬਰ ਸੌਂਦ, ਡਾ. ਨਿੱਜਰ ਤੇ ਦਿੱਲੀ ਕਮੇਟੀ ਦੇ ਵਫ਼ਦ ਨੇ ਜਥੇਦਾਰ ਨੂੰ ਸੌਂਪੇ ਸਪੱਸ਼ਟੀਕਰਨ <br/>
Ad Position 24