20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਡਾ. ਸਾਧੂ ਸਿੰਘ ਹਮਦਰਦ ਟਰੱਸਟ ਵਲੋਂ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 06-01-2026

ਜਲੰਧਰ, 5 ਜਨਵਰੀ (ਅਜੀਤ ਬਿਊਰੋ)- ਬੀਤੇ ਦਿਨ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੀ ਇਕ ਮੀਟਿੰਗ (ਵਰਚੂਅਲ) ਹੋਈ, ਜਿਸ ਵਿਚ ਟਰੱਸਟ ਦੇ ਟਰੱਸਟੀ-ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਟਰੱਸਟੀਜ਼ ਨੇ ਉਨ੍ਹਾਂ ਨੂੰ ਆਪਣੀ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਜੀ ਨੇ ਕਈ ਦਹਾਕਿਆਂ ਤੱਕ ਇਕ ਟਰੱਸਟੀ ਵਜੋਂ ਅਤੇ ਟਰੱਸਟ ਦੀ ਸਕੱਤਰ ਵਜੋਂ ਬਹੁਤ ਹੀ ਲਗਨ ਤੇ ਪ੍ਰਤੀਬੱਧਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਅਤੇ 'ਅਜੀਤ ਪ੍ਰਕਾਸ਼ਨ ਸਮੂਹ' ਨੂੰ ਅੱਗੇ ਲੈ ਕੇ ਜਾਣ ਵਿਚ ਅਹਿਮ ਰੋਲ ਅਦਾ ਕੀਤਾ | ਇਸ ਤੋਂ ਇਲਾਵਾ ਇਕ ਲੇਖਕ ਵਜੋਂ ਵੀ ਉਨ੍ਹਾਂ ਨੇ ਸਮੇਂ-ਸਮੇਂ 'ਅਜੀਤ' ਅਤੇ ਮੈਗਜ਼ੀਨ 'ਤਸਵੀਰ' ਵਿਚ ਅਨੇਕਾਂ ਰਚਨਾਵਾਂ ਪ੍ਰਕਾਸ਼ਿਤ ਕਰਵਾ ਕੇ ਸਾਹਿਤਕ ਤੇ ਸੱਭਿਆਚਾਰਕ ਪੱਖ ਤੋਂ ਵੀ ਆਪਣਾ ਵੱਡਾ ਯੋਗਦਾਨ ਪਾਇਆ | ਪਾਠਕਾਂ ਵਲੋਂ ਉਨ੍ਹਾਂ ਦੀਆਂ ਰਚਨਾਵਾਂ ਨੂੰ ਬੇਹੱਦ ਸਲਾਹਿਆ ਜਾਂਦਾ ਸੀ | 'ਅਜੀਤ ਪ੍ਰਕਾਸ਼ਨ ਸਮੂਹ' ਵਲੋਂ ਸਮੇਂ-ਸਮੇਂ ਆਪਣੇ ਸਮਾਜ ਨੂੰ ਸਮਰਪਿਤ ਯੋਜਨਾਵਾਂ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਸੀ | ਉਨ੍ਹਾਂ ਦੇ ਵਿਛੋੜੇ ਨਾਲ ਡਾ. ਸਾਧੂ ਸਿੰਘ ਹਮਦਰਦ ਟਰੱਸਟ ਤੇ 'ਅਜੀਤ ਪ੍ਰਕਾਸ਼ਨ ਸਮੂਹ' ਨੂੰ ਵੱਡਾ ਘਾਟਾ ਪਿਆ ਹੈ, ਜਿਸ ਨੂੰ ਛੇਤੀ ਕੀਤਿਆਂ ਪੂਰਾ ਕਰਨਾ ਸੰਭਵ ਨਹੀਂ ਹੋਵੇਗਾ | ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਟਰੱਸਟੀਆਂ ਵਿਚ ਚੇਅਰਮੈਨ ਸ. ਪ੍ਰੇਮ ਸਿੰਘ ਐਡਵੋਕੇਟ, ਇੰਜੀਨੀਅਰ ਸ. ਸੁਰਿੰਦਰ ਸਿੰਘ ਵਿਰਦੀ, ਸ. ਜੋਗਿੰਦਰ ਸਿੰਘ ਟਰਾਂਸਪੋਰਟਰ, ਚਾਰਟਿਡ ਅਕਾਊਾਟੈਂਟ ਸ. ਗੁਰਚਰਨ ਸਿੰਘ ਸਿਆਲ ਤੇ ਬੀਬੀ ਸਰਬਜੀਤ ਕੌਰ ਹਮਦਰਦ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੂੰ ਸੂਚਨਾ ਦੇਣ ਵਾਲਾ ਨਾਬਾਲਗ 14 ਸਾਲਾ ਜਾਸੂਸ ਗਿ੍ਫ਼ਤਾਰ <br/> ਅਗਲੀ ਖ਼ਬਰ ਲਾਰਡ ਕਰਜ਼ਨ ਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਭੇਟ ਕੀਤੀ 123 ਸਾਲ ਪੁਰਾਣੀ ਘੜੀ ਮੁੜ ਕੀਤੀ ਸਥਾਪਿਤ <br/>
Ad Position 24