20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਾਕਿ ਨੂੰ ਸੂਚਨਾ ਦੇਣ ਵਾਲਾ ਨਾਬਾਲਗ 14 ਸਾਲਾ ਜਾਸੂਸ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-01-2026
ਪਠਾਨਕੋਟ, 5 ਜਨਵਰੀ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਪਾਕਿਸਤਾਨ ਦੀ ਏਜੰਸੀਆਂ ਨੂੰ ਸੂਚਨਾ ਦੇਣ ਦੇ ਦੋਸ਼ ਵਿਚ ਇਕ ਨਾਬਾਲਗ ਜਾਸੂਸ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਐਸ. ਐਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਠਾਨਕੋਟ ਪੁਲਿਸ ਵਲੋਂ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਇਕ ਅਜਿਹੇ ਨਾਬਾਲਗ ਬੱਚੇ ਨੰੂ ਗਿ੍ਫ਼ਤਾਰ ਕੀਤਾ ਗਿਆ, ਜਿਸ ਦੀ ਉਮਰ ਲਗਪਗ 14 ਸਾਲ ਹੈ ਅਤੇ ਉਹ ਇਕ ਸਾਲ ਤੋਂ ਪਾਕਿਸਤਾਨ ਨੂੰ ਮੋਬਾਈਲ ਰਾਹੀਂ ਸੂਚਨਾ ਭੇਜ ਰਿਹਾ ਸੀ | ਉਨ੍ਹਾਂ ਦੱਸਿਆ ਕਿ ਸੋਸ਼ਲ ਨੈਟਵਰਕ ਰਾਹੀਂ ਇਹ ਬੱਚਾ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀਆਂ ਦੇ ਸੰਪਰਕ ਵਿਚ ਆਇਆ ਅਤੇ ਉਨ੍ਹਾਂ ਵਲੋਂ ਇਸ ਬੱਚੇ ਦੀ ਦੁਰਵਰਤੋਂ ਕਰਕੇ ਇਸ ਨੂੰ ਹਥਿਆਰਾਂ ਅਤੇ ਹੋਰ ਚੀਜ਼ਾਂ ਦਾ ਲਾਲਚ ਦੇ ਕੇ ਇਸ ਕੋਲੋਂ ਮਹੱਤਵਪੂਰਨ ਸੂਚਨਾਵਾਂ ਹਾਸਿਲ ਕਰਨੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਦੱਸਿਆ ਕਿ ਇਸ ਬੱਚੇ ਦੇ ਪਿਤਾ ਨਹੀਂ ਹਨ, ਇਸ ਬੱਚੇ ਨੂੰ ਸ਼ੱਕ ਸੀ ਕਿ ਇਸ ਦੇ ਪਿਤਾ ਦਾ ਕਤਲ ਹੋਇਆ ਹੈ ਜਿਸ ਦੇ ਚੱਲਦੇ ਇਹ ਕੁਝ ਹੋਰ ਤਰ੍ਹਾਂ ਦਾ ਸਮਝਦਾ ਸੀ | ਪਰ ਪੁਲਿਸ ਦੀ ਜਾਂਚ ਵਿਚ ਕਤਲ ਦਾ ਮਾਮਲਾ ਸਾਹਮਣੇ ਨਹੀਂ ਆਇਆ ਸੀ | ਉਨ੍ਹਾਂ ਦੱਸਿਆ ਕਿ ਇਹ ਪਿੱਛੇ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ | ਜਾਂਚ ਦੌਰਾਨ ਪਤਾ ਚੱਲਿਆ ਕਿ ਇਸ ਤਰ੍ਹਾਂ ਦੇ ਕਈ ਹੋਰ ਬੱਚੇ ਜਾਂ ਲੋਕ ਵੀ ਜੋ ਸਰਹੱਦੀ ਖੇਤਰ ਦੇ ਹਨ, ਪਾਕਿਸਤਾਨ ਦੀਆਂ ਏਜੰਸੀਆਂ ਦੇ ਸੰਪਰਕ ਵਿਚ ਹਨ |

Ad Position 22
No active advertisement
ਪਿਛਲੀ ਖ਼ਬਰ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ <br/> ਅਗਲੀ ਖ਼ਬਰ ਡਾ. ਸਾਧੂ ਸਿੰਘ ਹਮਦਰਦ ਟਰੱਸਟ ਵਲੋਂ ਬੀਬੀ ਪ੍ਰਕਾਸ਼ ਕੌਰ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ <br/>
Ad Position 24