20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 06-01-2026
ਚੋਗਾਵਾਂ (ਅੰਮਿ੍ਤਸਰ), 5 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਗਰੀਬੀ ਤੋਂ ਤੰਗ ਆ ਕੇ 2 ਮਾਸੂਮ ਬੱਚੀਆਂ ਸਮੇਤ ਪਿਤਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ (27) ਜਿਸ ਦੀਆਂ ਦੋ ਬੱਚੀਆਂ ਅਤੇ ਇਕ ਛੋਟਾ ਬੇਟਾ ਹੈ, ਰੁਜ਼ਗਾਰ ਨਾ ਮਿਲਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ | ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਕੰਮ 'ਤੇ ਛੱਡ ਕੇ ਆਇਆ ਤੇ ਘਰ ਆਉਂਦਿਆਂ ਹੀ ਉਸ ਨੇ ਆਪਣੀਆਂ ਬੇਟੀਆਂ ਜਸਪ੍ਰੀਤ ਕੌਰ (8) ਤੇ ਵੀਰਪਾਲ ਕੌਰ (6) ਨੂੰ ਜ਼ਹਿਰੀਲੀ ਦਵਾਈ ਦੇ ਕੇ ਖੁਦ ਵੀ ਜ਼ਹਿਰੀਲੀ ਦਵਾਈ ਪੀ ਲਈ | ਉਨ੍ਹਾਂ ਦੀ ਹਾਲਤ ਖ਼ਰਾਬ ਹੋਣ 'ਤੇ ਅੰਮਿ੍ਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਤਿੰਨਾਂ ਦੀ ਮੌਤ ਹੋ ਗਈ | ਪਿੰਡ ਵਿਚ ਵਾਪਰੀ ਇਸ ਘਟਨਾ ਨਾਲ ਭਾਰੀ ਸੋਗ ਦਾ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਏ. ਐੱਸ. ਆਈ. ਮੁਖਤਾਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਆਸਾਨ ਨਹੀਂ ਹੋਵੇਗੀ ਸਰਬਜੀਤ ਕੌਰ ਲਈ ਇਸਲਾਮ ਧਰਮ 'ਚੋਂ ਵਾਪਸੀ-ਮੌਲਾਨਾ ਕਰੀਮ ਅਗਲੀ ਖ਼ਬਰ ਪਾਕਿ ਨੂੰ ਸੂਚਨਾ ਦੇਣ ਵਾਲਾ ਨਾਬਾਲਗ 14 ਸਾਲਾ ਜਾਸੂਸ ਗਿ੍ਫ਼ਤਾਰ <br/>
Ad Position 24