ਐੱਸ. ਏ. ਐੱਸ. ਨਗਰ, 5 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਵਿੱਦਿਅਕ ਸੈਸ਼ਨ 2025-26 ਲਈ 5ਵੀਂ ਸ਼੍ਰੇਣੀ ਦੇ ਸਾਲਾਨਾ ਮੁਲਾਂਕਣ ਮਾਰਚ-2026 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ | ਡਾਇਰੈਕਟਰ ਐਸ. ਸੀ. ਈ. ਆਰ. ਟੀ. ਕਿਰਨ ਸ਼ਰਮਾ ਵਲੋਂ ਜਾਰੀ ਡੇਟਸ਼ੀਟ ਅਨੁਸਾਰ 6 ਮਾਰਚ ਨੂੰ ਅੰਗਰੇਜ਼ੀ, 9 ਮਾਰਚ ਨੂੰ ਗਣਿਤ, 10 ਮਾਰਚ ਨੂੰ ਪਹਿਲੀ ਭਾਸ਼ਾ ਪੰਜਾਬੀ/ਹਿੰਦੀ/ ਉਰਦੂ, 11 ਮਾਰਚ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ ਅਤੇ 12 ਮਾਰਚ ਨੂੰ ਵਾਤਾਵਰਨ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਹੋਵੇਗੀ | 5ਵੀਂ ਸ਼੍ਰੇਣੀ ਦੇ ਸਾਲਾਨਾ ਮੁਲਾਂਕਣ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਹੋਵੇਗਾ |