20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਨਨਕਾਣਾ ਸਾਹਿਬ 'ਚ ਜੈਕਾਰਿਆਂ ਦੀ ਗੂੰਜ 'ਚ ਮਨਾਇਆ ਪ੍ਰਕਾਸ਼ ਪੁਰਬ <br/>

Ad Position 21
No active advertisement
ਅਜੀਤ ਡੈਸਕ 06-01-2026

ਅੰਮਿ੍ਤਸਰ, 5 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯੰਗ ਸਿੰਘ ਸੇਵਾ ਸੁਸਾਇਟੀ ਅਤੇ ਸਿੱਖ ਯੂਥ ਫੈਡਰੇਸ਼ਨ ਨਨਕਾਣਾ ਸਾਹਿਬ ਦੇ ਸਹਿਯੋਗ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸੰਗਤ ਵਲੋਂ ਸਮਾਰੋਹ 'ਚ ਫੁੱਲਾਂ ਦੀ ਵਰਖਾ ਕੀਤੀ ਗਈ | ਜਾਣਕਾਰੀ ਅਨੁਸਾਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਜਨਵਰੀ ਨੂੰ ਆਰੰਭ ਕੀਤੇ ਗਏ ਪਾਠ ਦੇ ਅੱਜ ਸਵੇਰੇ ਭੋਗ ਪਾਏ ਜਾਣ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀਆਂ ਅਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪਾਕਿ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਆਗੂ ਡਾ: ਮਿਮਪਾਲ ਸਿੰਘ, ਗਿਆਨ ਸਿੰਘ ਚਾਵਲਾ, ਗ੍ਰੰਥੀ ਭਾਈ ਦਇਆ ਸਿੰਘ, ਮਾਸਟਰ ਬਲਵੰਤ ਸਿੰਘ, ਮਸਤਾਨ ਸਿੰਘ, ਪਲਵਿੰਦਰ ਸਿੰਘ, ਹਰਮੀਤ ਸਿੰਘ, ਗੁਰਮਤਿ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਹਰਮਿੰਦਰ ਸਿੰਘ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਤਰਨਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਮਨਦੀਪ ਸਿੰਘ, ਚਰਨਦੀਪ ਸਿੰਘ, ਰਘਬੀਰ ਸਿੰਘ ਅਤੇ ਰਵਿੰਦਰ ਸਿੰਘ ਰਵੀ, ਦੀਦਾਰ ਸਿੰਘ, ਮਨਮੀਤ ਸਿੰਘ, ਸਰਬੇਲ ਸਿੰਘ ਆਦਿ ਸਮੇਤ ਸ੍ਰੀ ਨਨਕਾਣਾ ਸਾਹਿਬ ਅਤੇ ਲਾਹੌਰ ਦੀ ਸੰਗਤ ਹਾਜ਼ਰ ਸੀ | ਧਾਰਮਿਕ ਸਮਾਗਮ ਦੌਰਾਨ ਬੁਲਾਰਿਆਂ ਨੇ ਮੂਲ ਨਾਨਕਸ਼ਾਹੀ ਅਤੇ ਬਿਕ੍ਰਮੀ ਕੈਲੰਡਰ ਨੂੰ ਲੈ ਕੇ ਸਿੱਖ ਭਾਈਚਾਰੇ 'ਚ ਬਣੇ ਭੰਬਲਭੂਸੇ ਨੂੰ ਖ਼ਤਮ ਕਰਨ ਦੀ ਮੰਗ ਕੀਤੀ | ਇਸ ਮੌਕੇ ਯੰਗ ਸਿੰਘ ਸੇਵਾ ਸੁਸਾਇਟੀ ਸ੍ਰੀ ਨਨਕਾਣਾ ਸਾਹਿਬ ਵਲੋਂ ਗੁਰੂ ਨਾਨਕ ਜੀ ਪਬਲਿਕ ਸਕੂਲ ਅਤੇ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਵਲੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਸੰਬੰਧੀ ਲਿਖੀਆਂ ਕਵਿਤਾਵਾਂ ਪੜ੍ਹੀਆਂ ਗਈਆਂ | ਇਸ ਮੌਕੇ ਸਕੂਲੀ ਬੱਚਿਆਂ ਦੇ ਗੁਰਦੁਆਰਾ ਬਾਲ ਲੀਲਾ ਦੀ ਗਰਾਉਂਡ 'ਚ ਖੇਡ ਅਤੇ ਦਸਤਾਰ ਮੁਕਾਬਲੇ ਕਰਵਾਏ ਜਾਣ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ | ਮੁਕਾਬਲਿਆਂ 'ਚ ਜੇਤੂ ਰਹੇ ਖਿਡਾਰੀਆਂ ਨੂੰ ਅੱਜ ਸਵੇਰੇ ਇਨਾਮ ਵੰਡੇ ਗਏ |

Ad Position 22
No active advertisement
ਪਿਛਲੀ ਖ਼ਬਰ ਮੁਕਾਬਲੇ ਦੌਰਾਨ ਦੋ ਗੈਂਗਸਟਰ ਗੋਲੀਆਂ ਲੱਗਣ ਨਾਲ ਜ਼ਖ਼ਮੀ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕਿਨਾਰੇ ਫੜ੍ਹੀ ਲਗਾ ਕੇ ਬੈਠੀ ਦਾਦੀ-ਪੋਤੀ ਨੂੰ ਕੁਚਲਿਆ <br/>
Ad Position 24