20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਮੁਕਾਬਲੇ ਦੌਰਾਨ ਦੋ ਗੈਂਗਸਟਰ ਗੋਲੀਆਂ ਲੱਗਣ ਨਾਲ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 06-01-2026
ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ, ਏ.ਜੀ.ਟੀ.ਐਫ. ਟੀਮ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਦੋ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਦੋ ਸ਼ੱਕੀ ਨੌਜਵਾਨ ਮੋਟਰਸਾਈਕਲ 'ਤੇ ਘੁੰਮ ਰਹੇ ਹਨ, ਜਿਸ 'ਤੇ ਥਾਣਾ ਗੋਇੰਦਵਾਲ ਸਾਹਿਬ ਦੇ ਐਸ.ਐਚ.ਓ. ਪ੍ਰਭਜੀਤ ਸਿੰਘ ਅਤੇ ਏ.ਜੀ.ਟੀ.ਐਫ. ਮੋਗਾ ਵਲੋਂ ਸਾਂਝੀ ਕਾਰਵਾਈ ਕਰਦਿਆਂ ਫਤਿਆਬਾਦ ਇਲਾਕੇ ਵਿਚ ਦੋ ਪਾਸੇ ਨਾਕਾਬੰਦੀ ਕਰ ਲਈ | ਇਸੇ ਦੌਰਾਨ ਪੁਲਿਸ ਨੇ ਇਕ ਸ਼ੱਕੀ ਮੋਟਰਸਾਈਕਲ 'ਤੇ ਆ ਰਹੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ | ਪੁਲਿਸ ਵਲੋਂ ਆਪਣੇ ਬਚਾਅ ਲਈ ਜਵਾਬੀ ਗੋਲੀਬਾਰੀ ਕੀਤੀ ਤਾਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੇ ਗੋਡੇ 'ਤੇ ਗੋਲੀ ਲੱਗੀ | ਇਸ ਤੋਂ ਬਾਅਦ ਫਿਰ ਇਨ੍ਹਾਂ ਗੈਂਗਸਟਰਾਂ ਨੇ ਗੋਲੀਆਂ ਚਲਾਈਆਂ ਤਾਂ ਪੁਲਿਸ ਵਲੋਂ ਚਲਾਈਆਂ ਗੋਲੀਆਂ ਨਾਲ ਦੂਸਰਾ ਵਿਅਕਤੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ | ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਕਾਬੂ ਕਰਕੇ ਸਰਕਾਰੀ ਹਸਪਤਾਲ ਖਡੂਰ ਸਾਹਿਬ ਵਿਖੇ ਦਾਖ਼ਲ ਕਰਵਾ ਦਿੱਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਪਛਾਣ ਸੁੱਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਇਨ੍ਹਾਂ ਕੋਲੋਂ ਮੋਟਰਸਾਈਕਲ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ | ਐਸ.ਐਸ.ਪੀ. ਨੇ ਦੱਸਿਆ ਕਿ ਪਿਛਲੇ ਦਿਨੀਂ ਫਤਿਆਬਾਦ ਖ਼ੇਤੀ ਸਟੋਰ 'ਤੇ ਫਿਰੌਤੀ ਲੈਣ ਦੀ ਧਮਕੀ ਤੋਂ ਬਾਅਦ ਮਾਲਕ ਦੀ ਦੁਕਾਨ 'ਤੇ ਜੋ ਗੋਲੀਬਾਰੀ ਹੋਈ ਸੀ, ਉਸ ਵਿਚ ਸੁੱਖਪ੍ਰੀਤ ਸਿੰਘ ਪੁਲਿਸ ਨੂੰ ਲੋੜੀਂਦਾ ਸੀ ਅਤੇ ਇਸ ਦੇ ਨਾਲ ਦੋ ਹੋਰ ਇਸ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ, ਜਦਕਿ ਦੂਸਰਾ ਗਿ੍ਫ਼ਤਾਰ ਕੀਤਾ ਗਿਆ ਗੈਂਗਸਟਰ ਲਵਪ੍ਰੀਤ ਸਿੰਘ ਬਾਰੇ ਪੁਲਿਸ ਵਲੋਂ ਉਸ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ 8 ਤੋਂ 12 ਤੱਕ ਕਰਨਗੇ ਪੰਜਾਬ ਦਾ ਦੌਰਾ <br/> ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ 'ਚ ਜੈਕਾਰਿਆਂ ਦੀ ਗੂੰਜ 'ਚ ਮਨਾਇਆ ਪ੍ਰਕਾਸ਼ ਪੁਰਬ <br/>
Ad Position 24