21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਤੇ ਹਰਿਆਣਾ 'ਚ ਕੜਾਕੇ ਦੀ ਠੰਢ ਜਾਰੀ <br/>

Ad Position 21
No active advertisement
ਅਜੀਤ ਡੈਸਕ 06-01-2026
ਚੰਡੀਗੜ੍ਹ, 5 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਤੇ ਹਰਿਆਣਾ ਵਿਚ ਕਈ ਦਿਨਾਂ ਬਾਅਦ ਅੱਜ ਸੂਰਜ ਦਿੱਖਣ ਦੇ ਬਾਵਜੂਦ ਸੀਤ ਲਹਿਰ ਅਤੇ ਸੰਘਣੀ ਧੁੰਦ ਸੰਬੰਧੀ ਯੈਲੋ ਅਲਰਟ ਜਾਰੀ ਹੈ | ਅੱਜ ਗੁਰਦਾਸਪੁਰ, ਪਠਾਨਕੋਟ, ਰੂਪਨਗਰ ਅਤੇ ਐਸ.ਏ.ਐਸ. ਨਗਰ ਜ਼ਿਲਿ੍ਹਆਂ ਨੂੰ ਛੱਡ ਕੇ ਸੂਬੇ ਦੇ ਬਾਕੀ ਜ਼ਿਲਿ੍ਹਆਂ 'ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ, ਜਦਕਿ ਗੁਆਂਢੀ ਸੂਬੇ ਹਰਿਆਣਾ ਦੇ ਕਈ ਇਲਾਕਿਆਂ 'ਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ | ਇਥੇ ਨਾਰਨੌਲ 'ਚ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ | ਮੌਸਮ ਵਿਭਾਗ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਮਾਲਵਾ ਖੇਤਰ ਵਿਚ ਕੜਾਕੇਦਾਰ ਠੰਢ ਪਈ, ਜਿਸ ਕਾਰਨ ਮਾਲਵੇ ਦੇ ਬਠਿੰਡਾ ਅਤੇ ਫ਼ਰੀਦਕੋਟ ਜ਼ਿਲਿ੍ਹਆਂ ਵਿਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿਚ 20.7 ਡਿਗਰੀ ਸੈਲਸੀਅਸ ਮਾਪਿਆ ਗਿਆ | ਅੰਮਿ੍ਤਸਰ 'ਚ 13.5 ਡਿਗਰੀ ਸੈਲਸੀਅਸ, ਤਰਨ ਤਾਰਨ 'ਚ 14.4 ਡਿਗਰੀ, ਪਠਾਨਕੋਟ 'ਚ 14.5 ਡਿਗਰੀ, ਹੁਸ਼ਿਆਰਪੁਰ 'ਚ 12.7 ਡਿਗਰੀ, ਰੂਪਨਗਰ 'ਚ 12.1 ਡਿਗਰੀ, ਲੁਧਿਆਣਾ 'ਚ 14.4 ਡਿਗਰੀ ਅਤੇ ਪਟਿਆਲਾ 'ਚ 12.4 ਡਿਗਰੀ ਦਰਜ ਕੀਤਾ ਗਿਆ | ਮੌਸਮ ਵਿਭਾਗ ਨੇ ਮੰਗਲਵਾਰ ਬਾਰੇ ਅਨੁਮਾਨ ਪ੍ਰਗਟ ਕਰਦਿਆਂ ਦੱਸਿਆ ਕਿ ਆਮ ਤੌਰ 'ਤੇ ਮੌਸਮ ਖ਼ੁਸ਼ਕ ਰਹੇਗਾ ਅਤੇ ਰੂਪਨਗਰ ਅਤੇ ਐਸ.ਏ.ਐਸ. ਨਗਰ ਜ਼ਿਲਿ੍ਹਆਂ ਤੋਂ ਸੂਬੇ ਦੇ 21 ਜ਼ਿਲਿ੍ਹਆਂ 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਪਵੇਗੀ |

Ad Position 22
No active advertisement
ਪਿਛਲੀ ਖ਼ਬਰ ਸਿੰਧ 'ਚ ਹਿੰਦੂ ਨਾਬਾਲਗ ਕੁੜੀਆਂ ਤੇ ਇਕ ਵਿਆਹੁਤਾ ਅਗਵਾ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ
Ad Position 24