21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਨ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਲੈਫਟੀਨੈਂਟ ਜਨਰਲ ਚੀਮਾ <br/>

Ad Position 21
No active advertisement
ਅਜੀਤ ਡੈਸਕ 06-01-2026

ਆਦਮਪੁਰ (ਜਲੰਧਰ), 5 ਜਨਵਰੀ (ਹਰਪ੍ਰੀਤ ਸਿੰਘ)-ਸੰਤ ਮਲਕੀਤ ਸਿੰਘ (ਬਾਨੀ ਚਾਂਸਲਰ) ਅਤੇ ਸੰਤ ਦਿਲਾਵਰ ਸਿੰਘ (ਬ੍ਰਹਮ ਜੀ) ਚਾਂਸਲਰ ਸੰਤ ਮਨਮੋਹਨ ਸਿੰਘ ਦੀ ਪ੍ਰੇਰਨਾ ਨਾਲ ਅਤੇ ਉਪ-ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ ਤੇ ਹਰਦਮਨ ਸਿੰਘ ਮਿਨਹਾਸ (ਸਕੱਤਰ) ਦੀ ਅਗਵਾਈ 'ਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਰਥ ਜੋਨ ਅੰਤਰ-ਯੂਨੀਵਰਸਿਟੀ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਅੱਜ ਯੂਨੀਵਰਸਿਟੀ ਕੈਂਪਸ ਵਿਚ ਕੀਤਾ ਗਿਆ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਜਰਨਲ ਜਗਬੀਰ ਸਿੰਘ ਚੀਮਾ (ਸਾਬਕਾ ਡਿਪਟੀ ਚੀਫ ਇੰਡੀਅਨ ਆਰਮੀ ਅਤੇ ਉਪ ਕੁਲਪਤੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ) ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਨਿਖਾਰਨ ਅਤੇ ਨੈਤਿਕ ਗੁਣ ਵਿਕਸਿਤ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਖੇਡਾਂ ਰਾਹੀਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਨਸ਼ੀਲਤਾ, ਸਵੈ-ਨਿਯੰਤਰਣ ਅਤੇ ਟੀਮ ਵਰਕ ਦੇ ਗੁਣ ਵਿਕਸਿਤ ਹੁੰਦੇ ਹਨ | ਇਸ ਮੌਕੇ ਬਾਬਾ ਜਨਕ ਸਿੰਘ, ਸੰਤ ਸਰਵਣ ਸਿੰਘ, ਕੈਪਟਨ ਸੁਖਦੇਵ ਸਿੰਘ, ਮਨਪ੍ਰੀਤ ਸਿੰਘ, ਜੁਝਾਰ ਸਿੰਘ, ਜਥੇਦਾਰ ਮਨੋਹਰ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਇਸ ਟੂਰਨਾਮੈਂਟ ਵਿਚ ਨਾਰਥ ਜੋਨ ਦੀਆਂ 40 ਯੂਨੀਵਰਸਿਟੀ ਟੀਮਾਂ ਨੇ ਰਜਿਸਟਰੇਸ਼ਨ ਕਰਵਾਈ | ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਾਰੇ ਭਾਗੀਦਾਰ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ, ਕੋਚਾਂ ਅਤੇ ਖੇਡ ਪ੍ਰੇਮੀਆਂ ਦੀ ਵੱਡੀ ਗਿਣਤੀ ਹਾਜ਼ਰ ਸਨ | ਡਾ. ਅਮਰਜੀਤ ਸਿੰਘ ਐਚ.ਓ.ਡੀ. ਅਤੇ ਸਪੋਰਟਸ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੱਸਿਆ ਕਿ ਅੱਜ ਪੰਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਹਿਲਾ ਮੁਕਾਬਲਾ ਐਲ.ਪੀ. ਯੂਨੀਵਰਸਿਟੀ ਅਤੇ ਗੁਰੂ ਕੁਕ ਕਾਂਗੜੀ ਯੂਨੀਵਰਸਿਟੀ ਹਰਿਦੁਆਰ ਵਿਚ ਖੇਡਿਆ ਗਿਆ ਜਿਸ ਵਿਚ ਐਲ.ਪੀ. ਯੂਨੀਵਰਸਿਟੀ 2-0 ਨਾਲ ਜੇਤੂ ਰਹੀ |

Ad Position 22
No active advertisement
ਪਿਛਲੀ ਖ਼ਬਰ ਯੂ.ਕੇ. 'ਚ ਨਹੀਂ ਵਧੇਗਾ ਰੇਲ ਕਿਰਾਇਆ ਤੇ ਘਟਣਗੇ ਬਿਜਲੀ ਗੈਸ ਬਿੱਲ-ਪ੍ਰਧਾਨ ਮੰਤਰੀ ਸਟਾਰਮਰ ਅਗਲੀ ਖ਼ਬਰ ਪਾਕਿ ਪਹੁੰਚੇ ਭਾਰਤੀ ਨੌਜਵਾਨ ਨੇ ਸਜ਼ਾ ਖ਼ਤਮ ਹੋਣ ਬਾਅਦ ਵੀ ਵਾਪਸ ਪਰਤਣ ਤੋਂ ਕੀਤਾ ਇਨਕਾਰ
Ad Position 24