ਚੰਡੀਗੜ੍ਹ, 5 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ 'ਚ ਇਤਿਹਾਸਕ ਸੁਧਾਰ ਕੀਤੇ ਹਨ | ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ 'ਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਕੱਚੇ ਮਾਲ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਸ਼ਟਾਚਾਰ ਨੂੰ ਨੱਥ ਪਾਉਣਾ, ਖਪਤਕਾਰਾਂ ਲਈ ਕੀਮਤਾਂ 'ਚ ਕਟÏਤੀ ਕਰਨਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਇਜ਼ਾਰੇਦਾਰੀ ਨੂੰ ਖ਼ਤਮ ਕਰਨਾ ਹੈ | ਇਨ੍ਹਾਂ ਸੁਧਾਰਾਂ ਬਾਰੇ ਗੱਲ ਕਰਦਿਆਂ ਖਾਣਾਂ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਾਡੀ ਸਰਕਾਰ ਖਣਨ ਸੈਕਟਰ ਦੀਆਂ ਗੁੰਝਲਾਂ ਨੂੰ ਖ਼ਤਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤ ਲਈ ਕੀਤੀ ਜਾਵੇ ¢ ਉਨ੍ਹਾਂ ਕਿਹਾ ਕਿ ਅਸੀਂ ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਕਿਰਿਆਵਾਂ ਵੱਲ ਕਦਮ ਵਧਾ ਕੇ ਰਾਜ ਦੇ ਮਾਲੀਏ ਨੂੰ ਵਧਾ ਰਹੇ ਹਾਂ ਅਤੇ ਅਸਲ ਆਪਰੇਟਰਾਂ ਲਈ ਬਰਾਬਰ ਦਾ ਮਾਹÏਲ ਯਕੀਨੀ ਬਣਾਉਂਦਿਆਂ ਗੈਰ-ਕਾਨੂੰਨੀ ਖਣਨ ਨੂੰ ਨੱਥ ਪਾ ਰਹੇ ਹਾਂ |
ਪੰਜਾਬ ਸਰਕਾਰ ਨੇ ਮਾਈਨਿੰਗ ਸੈਕਟਰ 'ਚ ਇਤਿਹਾਸਕ ਸੁਧਾਰ ਕੀਤੇ- ਬਰਿੰਦਰ ਕੁਮਾਰ ਗੋਇਲ <br/>
ਅਜੀਤ ਡੈਸਕ
06-01-2026