25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਕਿਯੂ ਏਕਤਾ ਸਿੱਧੂਪੁਰ 'ਚ ਉੱਠੀਆਂ ਵਿਦਰੋਹੀ ਸੁਰਾਂ <br/>

Ad Position 21
No active advertisement
ਅਜੀਤ ਡੈਸਕ 07-01-2026

ਦਲਬੀਰ ਸਿੰਘ ਸਿੱਧੂਪੁਰ ਜਥੇਬੰਦੀ ਦੇ ਕਨਵੀਨਰ ਨਿਯੁਕਤ
ਜਥੇਬੰਦੀ ਦੇ ਫ਼ੰਡਾਂ ਨੂੰ ਲੈ ਕੇ ਆਗੂਆਂ ਨੇ ਖੜ੍ਹੇ ਕੀਤੇ ਸਵਾਲ

ਬਹਾਦਰਗੜ੍ਹ (ਪਟਿਆਲਾ), 6 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਪ੍ਰਧਾਨਗੀ ਦੇ ਪ੍ਰਸ਼ਨਚਿੰਨ੍ਹ ਲਗਾਉਂਦਿਆਂ ਯੂਨੀਅਨ ਦੇ ਅੱਠ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਵਲੋਂ ਪ੍ਰੈੱਸ ਸਕੱਤਰ ਪੰਜਾਬ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਬਹਾਦਰਗੜ੍ਹ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਦੌਰਾਨ ਯੂਨੀਅਨ 'ਚ ਉੱਠ ਰਹੀਆਂ ਵਿਦਰੋਹੀ ਸੁਰਾਂ ਅਤੇ ਕਈ ਤਰ੍ਹਾਂ ਦੇ ਹੋਰ ਸਵਾਲ ਸਾਹਮਣੇ ਆਏ | ਮੀਟਿੰਗ 'ਚ ਇਹ ਮਤਾ ਪਾਸ ਕੀਤਾ ਗਿਆ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ ਸੱਤ ਸਾਲਾ ਤੋਂ ਜਥੇਬੰਦੀ ਦੇ ਸੰਵਿਧਾਨ ਦੇ ਉਲਟ ਜਥੇਬੰਦੀ ਦੇ ਪ੍ਰਧਾਨ ਬਣੇ ਹੋਏ ਹਨ ਅਤੇ ਉਨ੍ਹਾਂ ਨਾਲ ਹੁਣ ਇਕ ਕਨਵੀਨਰ ਲਗਾਇਆ ਜਾਵੇਗਾ ਅਤੇ ਛੇ ਮਹੀਨੇ ਦੇ ਅੰਦਰ ਜਥੇਬੰਦੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ | ਮੀਟਿੰਗ 'ਚ ਰਵਿੰਦਰ ਸਿੰਘ ਦੇਹਕਲਾ ਪ੍ਰਧਾਨ ਮੁਹਾਲੀ, ਗੁਰਮੀਤ ਸਿੰਘ ਰੁੜਕੀ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਜ਼ੋਰਾਵਰ ਸਿੰਘ ਬਲਬੇੜਾ ਪ੍ਰਧਾਨ ਪਟਿਆਲਾ, ਸੁਰਜੀਤ ਸਿੰਘ ਪ੍ਰਧਾਨ ਸੰਗਰੂਰ, ਬਲੌਰ ਸਿੰਘ ਪ੍ਰਧਾਨ ਬਰਨਾਲਾ, ਗੁਰਮੀਤ ਸਿੰਘ ਘੋੜੇ ਚੱਕ ਪ੍ਰਧਾਨ ਫ਼ਿਰੋਜ਼ਪੁਰ, ਪ੍ਰਗਟ ਸਿੰਘ ਰੋਲੂਮਾਜਰਾ ਪ੍ਰਧਾਨ ਰੂਪਨਗਰ ਤੇ ਹੋਰ ਵੱਖ-ਵੱਖ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਨੇ ਹਿੱਸਾ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਰਗੀ ਪਿਸ਼ੌਰਾ ਸਿੰਘ ਸਿੱਧੂਪੁਰ ਦੇ ਪੁੱਤਰ ਦਲਵੀਰ ਸਿੰਘ ਸਿੱਧੂਪੁਰ ਅਤੇ ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸਥਾਪਨਾ ਕਿਸਾਨ ਹਿਤਾਂ ਦੀ ਰਾਖੀ ਲਈ ਸਵਰਗਵਾਸੀ ਪਿਸ਼ੌਰਾ ਸਿੰਘ ਸਿੱਧੂਪੁਰ ਵਲੋਂ ਕੀਤੀ ਗਈ ਸੀ | 2017 'ਚ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਜਥੇਬੰਦੀ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ ਨੂੰ ਸੌਂਪੀ ਗਈ, ਜਿਸ ਨੂੰ ਉਹ ਇਕਮੁਠ ਰੱਖਣ 'ਚ ਬੁਰੀ ਤਰ੍ਹਾਂ ਨਾਕਾਮ ਰਹੇ ਅਤੇ ਜਥੇਬੰਦੀ 'ਚ ਉੱਚ ਅਹੁਦਿਆਂ 'ਤੇ ਬੈਠੇ ਅਹੁਦੇਦਾਰਾਂ ਨੂੰ ਇਕ-ਇਕ ਕਰਕੇ ਜਥੇਬੰਦੀ 'ਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਗਿਆ | ਉਨ੍ਹਾਂ ਇਸ ਦੌਰਾਨ ਜਥੇਬੰਦੀ ਦੇ ਫ਼ੰਡਾਂ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ੍ਹ ਕੀਤੇ | ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਡੱਲੇਵਾਲ ਦੀ ਅਗਵਾਈ 'ਚ ਦਿੱਲੀ ਮੋਰਚੇ ਤੋਂ ਬਾਅਦ ਵੱਡੇ ਜਨਰਲ ਇਜਲਾਸ ਪਿੰਡ ਕਾਕੜਾ ਤੇ ਵਰਿਆਂ 'ਚ ਕਰਵਾ ਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਸੀ ਕਿ ਜਥੇਬੰਦੀ ਅੱਜ ਤੋਂ ਬਾਅਦ ਐੱਸ.ਕੇ.ਐਮ. ਨਾਲ ਸੰਬੰਧ ਨਹੀਂ ਰੱਖੇਗੀ, ਪ੍ਰੰਤੂ ਸ਼ੰਭੂ ਤੇ ਖਨੌਰੀ ਮੋਰਚਾ, ਜੋ ਕਿ ਬੁਰੀ ਤਰ੍ਹਾਂ ਫੇਲ੍ਹ ਹੋਇਆ ਫਿਰ ਐੱਸ.ਕੇ.ਐਮ. ਨਾਲ ਮਿਲ ਕੇ ਲਗਾ ਲਿਆ, ਜਿਸ ਦੀ ਪ੍ਰਵਾਨਗੀ ਜਰਨਲ ਇਜਲਾਸ ਤੋਂ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਚੋਣ ਪਿਛਲੇ ਛੇ ਸਾਲਾਂ ਤੋਂ ਨਹੀਂ ਕਰਵਾਈ ਗਈ, ਜਿਸ ਕਾਰਨ ਸੰਵਿਧਾਨਿਕ ਤੌਰ 'ਤੇ ਜਥੇਬੰਦੀ ਦਾ ਕੋਈ ਪ੍ਰਧਾਨ ਨਹੀਂ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਨੂੰ ਸਵਰਗੀ ਪਿਸ਼ੌਰਾ ਸਿੰਘ ਸਿੱਧੂਪੁਰ ਦੀ ਸੋਚ ਅਨੁਸਾਰ ਕੰਮ ਕਰਨ ਲਈ ਉਨ੍ਹਾਂ ਦੇ ਪੁੱਤਰ ਦਲਵੀਰ ਸਿੰਘ ਸਿੱਧੂਪੁਰ ਨੂੰ ਜਥੇਬੰਦੀ ਭਾਕਿਯੂ ਸਿੱਧੂਪੁਰ ਪੰਜਾਬ ਦਾ ਕਨਵੀਨਰ ਬਣਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਅਗਵਾਈ ਹੇਠ ਜਥੇਬੰਦੀ ਭਾਕਿਯੂ ਸਿੱਧੂਪੁਰ ਦੀਆਂ ਚੋਣਾਂ 6 ਮਹੀਨਿਆਂ ਦੇ ਅੰਦਰ ਸੁਚਾਰੂ ਢੰਗ ਨਾਲ ਕਰਵਾ ਕੇ ਬਲਾਕ ਪ੍ਰਧਾਨ ਤੋਂ ਲੈ ਕੇ ਪੰਜਾਬ ਪ੍ਰਧਾਨ ਦੀ ਚੋਣ ਕੀਤੀ ਜਾ ਸਕੇ | ਚੋਣ ਪ੍ਰਕਿਰਿਆ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ, ਜਿਸ ਦੇ ਅਹੁਦੇਦਾਰ ਜ਼ੋਰਾਵਰ ਸਿੰਘ ਬਲਬੇੜਾ, ਸੁਰਜੀਤ ਸਿੰਘ, ਰਾਜਵਿੰਦਰ ਸਿੰਘ ਦੇਹਕਲਾ, ਗੁਰਮੀਤ ਸਿੰਘ ਰੁੜਕੀ ਅਤੇ ਪ੍ਰਗਟ ਸਿੰਘ ਰੋਲੂਮਾਜਰਾ ਨੂੰ ਬਣਾਇਆ ਗਿਆ |
ਇਹ ਉਹ ਆਗੂ ਹਨ, ਜਿਨ੍ਹਾਂ ਨੂੰ ਜਥੇਬੰਦੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ-ਡੱਲੇਵਾਲ
ਫਰੀਦਕੋਟ, 6 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਹਿੱਸਾ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਹੜਾ ਅੱਜ ਮਤਾ ਪਾ ਕੇ ਉਨ੍ਹਾਂ ਦੇ ਬਰਾਬਰ ਕਨਵੀਨਰ ਖੜਾ ਕੀਤਾ ਗਿਆ ਹੈ, ਉਹ ਜਥੇਬੰਦੀ ਦੇ ਸਿਧਾਂਤਾਂ ਦੇ ਉਲਟ ਜਾ ਕੇ ਚੋਣ ਹੋਈ ਹੈ, ਜਿਸ ਨੂੰ ਉਹ ਕਬੂਲ ਨਹੀਂ ਕਰਦੇ, ਨਾਲ ਹੀ ਉਨ੍ਹਾਂ ਕਿਹਾ ਕਿ ਉਹ ਕਦੇ ਵੀ ਪ੍ਰਧਾਨਗੀ ਦੀ ਭੁੱਖ ਲੈ ਕੇ ਨਹੀਂ ਬੈਠੇ | ਦੂਜਾ ਅੱਠ ਜ਼ਿਲਿ੍ਹਆਂ ਦੇ ਪ੍ਰਧਾਨਾਂ ਨੇ ਜਿਹੜਾ ਮਤਾ ਪਾਇਆ ਹੈ, ਉਨ੍ਹਾਂ ਸੰਬੰਧੀ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਉਹ ਪ੍ਰਧਾਨ ਨੇ ਜਿਨ੍ਹਾਂ ਨੂੰ ਜਥੇਬੰਦੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੋਇਆ ਹੈ¢ ਉਨ੍ਹਾਂ ਕਿਹਾ ਕਿ ਕੱਲ੍ਹ ਜਲੰਧਰ ਵਿਖੇ ਡੱਲੇਵਾਲ ਧੜੇ ਵਲੋਂ ਇਸ ਸੰਬੰਧੀ ਇਕ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ | ਡੱਲੇਵਾਲ ਨੇ ਕਿਹਾ ਕਿ ਜਿਹੜਾ ਦੋਸ਼ ਪਾਰਟੀ ਫੰਡਾਂ ਨੂੰ ਲੈ ਕੇ ਲਾਇਆ ਜਾ ਰਿਹਾ ਹੈ, ਸੰਬੰਧੀ ਉਨ੍ਹਾਂ ਸਾਫ ਕੀਤਾ ਕਿ ਜਦੋਂ ਦਿੱਲੀ ਵਿਖੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ 'ਚ ਧਰਨਾ ਲੱਗਾ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੇ ਇਕ-ਇਕ ਪੈਸੇ ਦਾ ਹਿਸਾਬ ਦਿੱਤਾ ਸੀ | ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਉਹ ਪਾਰਟੀ ਫੰਡਾਂ ਦਾ ਹਿਸਾਬ ਦੇ ਰਹੇ ਹਨ¢

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਮਾਮਲੇ 'ਚ ਇਕ ਡੇਰੇ ਦੇ ਬਾਬੇ ਨੂੰ 10 ਸਾਲ ਕੈਦ ਤੇ ਜੁਰਮਾਨਾ ਅਗਲੀ ਖ਼ਬਰ ਪੱਤਰਕਾਰਾਂ ਤੇ ਸਮਾਜਿਕ ਕਾਰਕੁਨਾਂ ਖ਼ਿਲਾਫ਼ ਦਬਾਅ ਦੀ ਨੀਤੀ ਨਿੰਦਣਯੋਗ-ਰਜਨੀਸ਼ ਧੀਮਾਨ, ਡਾ. ਸਤੀਸ਼
Ad Position 24