25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅਰਸ਼ ਡੱਲਾ ਗਰੋਹ ਨਾਲ ਜੁੜੇ ਤਿੰਨ ਸ਼ੂਟਰ 4 ਪਿਸਤੌਲਾਂ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-01-2026

ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕ ਕੈਨੇਡਾ ਤੋਂ ਆਇਆ ਸੀ-ਡੀ.ਜੀ.ਪੀ.
ਬਠਿੰਡਾ, 6 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਇਕ ਸਾਂਝੇ ਅਪ੍ਰੇਸ਼ਨ ਦੌਰਾਨ ਗੈਂਗਸਟਰ ਅਰਸ਼ ਡੱਲਾ ਦੇ ਗਰੋਹ ਨਾਲ ਜੁੜੇ ਤਿੰਨ ਸ਼ੂਟਰਾਂ ਨੂੰ ਅਸਲ੍ਹੇ ਸਮੇਤ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਵਲੋਂ ਇਕ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਣ ਵਾਲੀ ਹੱਤਿਆ ਦੀ ਵਾਰਦਾਤ ਨੂੰ ਸਮੇਂ ਤੋਂ ਪਹਿਲਾਂ ਠੱਲ੍ਹ ਪਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ | ਵੱਡੀ ਗੱਲ ਇਹ ਹੈ ਕਿ ਕਥਿਤ ਹੱਤਿਆ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ 'ਚੋਂ ਇਕ ਵਿਅਕਤੀ ਕੈਨੇਡਾ ਤੋਂ ਵਿਸ਼ੇਸ਼ ਤੌਰ 'ਤੇ ਬਠਿੰਡਾ ਆਇਆ ਸੀ | ਪੰਜਾਬ ਪੁਲਿਸ ਦੇ ਮੁਖੀ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਗਿੱਲਪੱਤੀ (ਹਾਲ ਆਬਾਦ ਕੈਨੇਡਾ), ਗੁਰਵਿੰਦਰ ਸਿੰਘ ਵਾਸੀ ਪਿੰਡ ਕੋਟਸ਼ਮੀਰ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਭੋਖੜਾ (ਸਾਰੇ ਜ਼ਿਲ੍ਹਾ ਬਠਿੰਡਾ) ਵਜੋਂ ਹੋਈ ਹੈ, ਜਿਨ੍ਹਾਂ ਤੋਂ ਇਕ ਗਲੌਕ, ਇਕ ਜ਼ਿਗਾਨਾ, ਇਕ .30 ਬੋਰ ਅਤੇ ਇਕ .32 ਬੋਰ ਦੇ ਪਿਸਤੌਲ, ਚਾਰ ਮੈਗਜ਼ੀਨ ਅਤੇ 26 ਜਿੰਦਾ ਕਾਰਤੂਸ਼ਾਂ ਤੋਂ ਇਲਾਵਾ ਬਿਨਾਂ ਰਜਿਸਟਰੇਸ਼ਨ ਨੰਬਰ ਵਾਲੀ ਇਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਗਈ ਹੈ | ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਹੱਤਿਆ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ 'ਚੋਂ ਕੁਲਦੀਪ ਸਿੰਘ ਹੱਤਿਆ ਨੂੰ ਅੰਜ਼ਾਮ ਦੇਣ ਲਈ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਬਠਿੰਡਾ ਆਇਆ ਸੀ | ਬਠਿੰਡਾ ਦੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਤੇ ਕਾਊਾਟਰ ਇੰਟੈਲੀਜੈਂਸ ਬਠਿੰਡਾ ਦੇ ਏ.ਆਈ.ਜੀ. ਅਵਨੀਤ ਕੌਰ ਸਿੱਧੂ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੀ.ਆਈ. ਬਠਿੰਡਾ ਨੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਇਤਲਾਹ 'ਤੇ ਕਾਰਵਾਈ ਕਰਦਿਆਂ ਉਕਤ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ ਲਈ ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸੁੱਚਾ ਸਿੰਘ ਨਗਰ ਦੇ ਨੇੜੇ ਨਾਕਾਬੰਦੀ ਕਰਕੇ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਦੇ ਖ਼ਿਲਾਫ਼ ਬਠਿੰਡਾ ਦੇ ਥਾਣਾ ਥਰਮਲ ਵਿਖੇ ਅਸਲ੍ਹਾ ਐਕਟ ਦੀ ਧਾਰਾ 25 ਅਤੇ 27 ਤਹਿਤ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਗੁਲਾਟੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/> ਅਗਲੀ ਖ਼ਬਰ ਲਾਪਤਾ ਸਰੂਪਾਂ ਦੀ ਜਾਂਚ ਕਾਰਨ ਸ਼ੋ੍ਰਮਣੀ ਕਮੇਟੀ ਤੇ ਸਰਕਾਰ 'ਚ ਟਕਰਾਅ ਵਧਿਆ <br/>
Ad Position 24