25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਹਰਪ੍ਰੀਤ ਸਿੰਘ ਗੁਲਾਟੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/>

Ad Position 21
No active advertisement
ਅਜੀਤ ਡੈਸਕ 07-01-2026

ਅਦਾਲਤ 'ਚ ਮੁੜ ਪੇਸ਼ੀ ਅੱਜ
ਐੱਸ. ਏ. ਐੱਸ. ਨਗਰ, 6 ਜਨਵਰੀ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਅੱਜ ਪਟਿਆਲਾ ਜੇਲ੍ਹ ਤੋਂ ਲਿਆ ਕੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿਖੇ ਪੇਸ਼ ਕੀਤਾ ਗਿਆ | ਇਸ ਮੌਕੇ ਪੁਲਿਸ ਰਿਮਾਂਡ ਦੀ ਅਰਜ਼ੀ 'ਤੇ ਹੋਈ ਸੁਣਵਾਈ ਉਪਰੰਤ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਗੁਲਾਟੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ, ਜਿਸ ਤੋਂ ਬਾਅਦ ਉਸ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ | ਅਦਾਲਤ 'ਚ ਰਿਮਾਂਡ ਦੀ ਮੰਗ ਕਰਦਿਆਂ ਵਿਜੀਲੈਂਸ ਬਿਊਰੋ ਵਲੋਂ ਦਲੀਲ ਦਿੱਤੀ ਗਈ ਕਿ ਮੌਜੂਦਾ ਜਾਂਚ ਦੌਰਾਨ ਹਰਪ੍ਰੀਤ ਸਿੰਘ ਗੁਲਾਟੀ ਅਤੇ ਬਿਕਰਮ ਸਿੰਘ ਮਜੀਠੀਆ ਦਰਮਿਆਨ ਹੋਏ ਲੈਣ-ਦੇਣ ਸੰਬੰਧੀ ਕਈ ਨਵੇਂ ਤੇ ਅਹਿਮ ਖੁਲਾਸੇ ਹੋਏ ਹਨ | ਉਨ੍ਹਾਂ ਅਦਾਲਤ ਨੂੰ ਇਹ ਵੀ ਜਾਣੂ ਕਰਵਾਇਆ ਕਿ ਸਾਲ 2009 ਅਤੇ 2010 ਦੌਰਾਨ ਹਰਪ੍ਰੀਤ ਸਿੰਘ ਗੁਲਾਟੀ ਦੀ ਕੰਪਨੀ ਦੇ ਖਾਤਿਆਂ ਵਿਚ ਅਚਾਨਕ ਲੱਖਾਂ ਰੁਪਏ ਦੀ ਨਕਦੀ ਜਮ੍ਹਾਂ ਕਰਵਾਈ ਗਈ ਸੀ, ਜਿਸ ਲੈਣ-ਦੇਣ 'ਤੇ ਵਿਜੀਲੈਂਸ ਨੂੰ ਸ਼ੱਕ ਹੈ | ਇਸ ਦੇ ਨਾਲ ਹੀ ਸ਼ਰਾਬ ਤੇ ਬੇਵਰੇਜ ਕਾਰੋਬਾਰ ਸਮੇਤ ਵੱਖ-ਵੱਖ ਥਾਵਾਂ 'ਤੇ ਹੋਏ ਲੈਣ-ਦੇਣ ਦੀ ਜਾਂਚ ਜਾਰੀ ਹੈ | ਪੁਖਤਾ ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਕੁਝ ਡੀਲਰਾਂ ਦੇ ਨਾਂਅ ਵੀ ਸਾਹਮਣੇ ਆਏ ਹਨ, ਜੋ ਕਿ ਪੰਜਾਬ ਦੇ ਰਸੂਖ ਵਾਲੇ ਡੀਲਰ ਦੱਸੇ ਜਾ ਰਹੇ ਹਨ | ਵਿਜੀਲੈਂਸ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਗੁਲਾਟੀ ਤੋਂ ਹੋਰ ਪੁੱਛਗਿੱਛ ਜ਼ਰੂਰੀ ਹੈ | ਦੂਜੇ ਪਾਸੇ, ਬਚਾਅ ਧਿਰ ਵਲੋਂ ਰਿਮਾਂਡ ਦਾ ਵਿਰੋਧ ਕੀਤਾ ਗਿਆ ਪਰ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਵਿਜੀਲੈਂਸ ਦੀ ਅਰਜ਼ੀ ਮਨਜ਼ੂਰ ਕਰਦਿਆਂ ਗੁਲਾਟੀ ਨੂੰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਅਦਾਲਤ ਨੇ ਸਪੱਸ਼ਟ ਕੀਤਾ ਕਿ ਪੁਲਿਸ ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਗੁਲਾਟੀ ਨੂੰ ਮੁੜ ਬੁੱਧਵਾਰ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਜਾਵੇ | ਰਿਮਾਂਡ ਦੌਰਾਨ ਗੁਲਾਟੀ ਦਾ ਮੈਡੀਕਲ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ 'ਵਾਰਿਸ ਪੰਜਾਬ ਦੇ' ਪਾਰਟੀ ਦੇ ਨਿਹਾਲ ਸਿੰਘ ਵਾਲਾ ਦੀ ਟੀਮ ਨੇ ਆਪਣੇ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ <br/> ਅਗਲੀ ਖ਼ਬਰ ਅਰਸ਼ ਡੱਲਾ ਗਰੋਹ ਨਾਲ ਜੁੜੇ ਤਿੰਨ ਸ਼ੂਟਰ 4 ਪਿਸਤੌਲਾਂ ਸਮੇਤ ਗਿ੍ਫ਼ਤਾਰ
Ad Position 24