ਅੰਮਿ੍ਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਸਾਹਿਬ ਵਿਖੇ ਜੂਨ, 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੱਤਿਆਕਾਂਡ ਵਿਚ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ 36ਵੀਂ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਇਆ | ਅਰਦਾਸ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖੇਗੀ | ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ | ਇਸ ਮੌਕੇ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖ਼ਾਲਸਾ ਆਗੂ ਕੰਵਰਪਾਲ ਸਿੰਘ ਬਿੱਟੂ ਤੇ ਪਰਮਜੀਤ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਜਸਪਾਲ ਸਿੰਘ ਢੱਡੇ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਭਾਈ ਜਰਨੈਲ ਸਿੰਘ ਸਖੀਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਰਬਜੀਤ ਸਿੰਘ ਘੁਮਾਣ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ, ਜਸਬੀਰ ਸਿੰਘ, ਮੀਤ ਮੈਨੇਜਰ ਲਾਲ ਸਿੰਘ, ਪੰਜ ਪਿਆਰਾ ਭਾਈ ਸਤਨਾਮ ਸਿੰਘ ਝੰਜੀਆਂ, ਪਰਮਜੀਤ ਸਿੰਘ ਟਾਂਡਾ, ਹਰਪਾਲ ਸਿੰਘ ਬਲੇਰ ਸਮੇਤ ਹੋਰ ਸੰਗਤ ਮੌਜੂਦ ਸੀ |
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ 36ਵੀਂ ਬਰਸੀ ਮੌਕੇ ਗੁਰਮਤਿ ਸਮਾਗਮ <br/>
ਅਜੀਤ ਡੈਸਕ
07-01-2026