25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

'ਸਟੇਟਸ ਸਿੰਬਲ' ਬਣ ਗਈ ਹੈ ਕਾਰ, ਖਰੀਦਣ ਲਈ ਪੈਸੇ ਬਚਾ ਰਹੇ ਹਨ ਲੋਕ-ਚੀਫ਼ ਜਸਟਿਸ <br/>

Ad Position 21
No active advertisement
ਅਜੀਤ ਡੈਸਕ 07-01-2026

ਹਵਾ ਪ੍ਰਦੂਸ਼ਣ 'ਤੇ ਕੀਤੀ ਸਖ਼ਤ ਟਿਪਣੀ
ਨਵੀਂ ਦਿੱਲੀ, 6 ਜਨਵਰੀ (ਪੀ.ਟੀ.ਆਈ.)-ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਮੰਗਲਵਾਰ ਨੂੰ ਕਿਹਾ ਕਿ ਕਾਰ ਇਕ 'ਸਟੇਟਸ ਸਿੰਬਲ' ਬਣ ਗਈ ਹੈ ਤੇ ਲੋਕ ਸਾਈਕਲਾਂ ਦੀ ਵਰਤੋਂ ਬੰਦ ਕਰਨ ਤੋਂ ਬਾਅਦ ਚਾਰ ਪਹੀਆ ਵਾਹਨ ਖਰੀਦਣ ਲਈ ਪੈਸੇ ਬਚਾ ਰਹੇ ਹਨ | ਚੀਫ਼ ਜਸਟਿਸ ਦੀ ਉਕਤ ਟਿੱਪਣੀ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨਾਲ ਸੰਬੰਧਿਤ ਇਕ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ | ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਦੁਆਰਾ ਸੁਝਾਅ ਦਿੱਤੇ ਜਾਣ ਤੋਂ ਬਾਅਦ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕਈ ਕਾਰਾਂ ਦੇ ਮਾਲਕ ਲੋਕਾਂ ਦੀ ਗਿਣਤੀ ਘਟਾ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ, ਸੰਬੰਧੀ ਚੀਫ਼ ਜਸਟਿਸ ਸੂਰੀਆ ਕਾਂਤ ਨੇ ਕਿਹਾ ਕਿ ਕਾਰ ਇਕ 'ਸਟੇਟਸ ਸਿੰਬਲ' ਬਣ ਗਈ ਹੈ ਅਤੇ ਲੋਕ ਕਾਰਾਂ ਖਰੀਦਣ ਲਈ ਪੈਸੇ ਬਚਾ ਰਹੇ ਹਨ ਅਤੇ ਸਾਈਕਲਾਂ ਦੀ ਵਰਤੋਂ ਬੰਦ ਕਰ ਦਿੱਤੀ ਹੈ | ਬਹਿਸ ਦੌਰਾਨ ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਨੇ ਕਿਹਾ ਆਟੋਮੋਬਾਈਲ ਉਦਯੋਗ ਬਹੁਤ ਸ਼ਕਤੀਸ਼ਾਲੀ ਹੈ | ਚੀਫ਼ ਜਸਟਿਸ ਨੇ ਕਿਹਾ ਕਿ ਅਮੀਰ ਲੋਕਾਂ ਨੂੰ ਵੀ ਹਾਲਾਤ ਦੇ ਹਿਸਾਬ ਨਾਲ ਸਮਝੌਤਾ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਮਹਿੰਗੀਆਂ ਲਗਜ਼ਰੀ ਗੱਡੀਆਂ ਦੀ ਬਜਾਏ ਚੰਗੀਆਂ ਇਲੈਕਟਿ੍ਕ ਗੱਡੀਆਂ ਖਰੀਦਣੀਆਂ ਚਾਹੀਦੀਆਂ ਹਨ | ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀ.ਏ.ਕਿਊ.ਐਮ.) ਦੀ ਲਾਪਰਵਾਹੀ 'ਤੇ ਨਾਰਾਜ਼ਗੀ ਪ੍ਰਗਟਾਉਂਦੇ ਹੋਏ, ਸੁਪਰੀਮ ਕੋਰਟ ਨੇ ਅੱਜ ਕੇਂਦਰੀ ਪ੍ਰਦੂਸ਼ਣ ਕੰਟਰੋਲ ਸੰਸਥਾ ਨੂੰ ਫਿਟਕਾਰ ਲਗਾਈ ਜਿਨ੍ਹਾਂ ਨੇ ਟ੍ਰੈਫਿਕ ਨੂੰ ਘੱਟ ਕਰਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਟੋਲ ਪਲਾਜ਼ਿਆਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਜਾਂ ਤਬਦੀਲ ਕਰਨ ਦੇ ਮੁੱਦੇ 'ਤੇ ਦੋ ਮਹੀਨਿਆਂ ਦੀ ਰੋਕ ਲਗਾਉਣ ਦੀ ਮੰਗ ਸਰਬਉੱਚ ਅਦਾਲਤ ਤੋਂ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਮੇਤ ਉੱਤਰ ਭਾਰਤ 'ਚ ਠੰਢ ਦਾ ਕਹਿਰ ਜਾਰੀ <br/> ਅਗਲੀ ਖ਼ਬਰ ਦਿੱਲੀ ਵਿਚ 11ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ <br/>
Ad Position 24