25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸੂਬੇ ਭਰ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ <br/>

Ad Position 21
No active advertisement
ਅਜੀਤ ਡੈਸਕ 07-01-2026

ਫ਼ਿਰੋਜ਼ਪੁਰ, 6 ਜਨਵਰੀ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ 27 ਡੀਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ | ਫ਼ਿਰੋਜ਼ਪੁਰ ਡਿਪੂ 'ਤੇ ਹੋਈ ਗੇਟ ਰੈਲੀ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਵਲੋਂ ਟਾਲਮਟੋਲ ਦੀ ਨੀਤੀ ਅਪਣਾਈਆਂ ਜਾਂਦੀਆਂ ਰਹੀਆਂ ਹਨ | ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਨਾਲ 55 ਤੋਂ 60 ਮੀਟਿੰਗਾਂ ਅਤੇ ਮੁੱਖ ਮੰਤਰੀ ਨਾਲ 2-3 ਮੀਟਿੰਗਾਂ ਹੋ ਚੁੱਕੀਆਂ ਹਨ, ਮੁੱਖ ਮੰਤਰੀ ਵਲੋਂ ਇਕ ਮਹੀਨੇ ਵਿਚ ਮੰਗਾਂ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ ਪਰ ਡੇਢ ਸਾਲ ਬੀਤਣ ਬਾਵਜੂਦ ਨਾ ਤਾਂ 'ਰੈਗੂਲਰਾਈਜ਼ੇਸ਼ਨ ਪਾਲਿਸੀ' ਬਣੀ ਹੈ ਅਤੇ ਨਾ ਹੀ ਆਊਟਸੋਰਸਿੰਗ ਸੰਬੰਧੀ ਕੋਈ ਸਪਸ਼ਟ ਨੀਤੀ | ਆਗੂਆਂ ਨੇ ਦੋਸ਼ ਲਗਾਇਆ ਕਿ ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰਦੇ ਕਰਮਚਾਰੀਆਂ 'ਤੇ 307 ਵਰਗੀਆਂ ਗੰਭੀਰ ਧਾਰਾਵਾਂ ਲਗਾ ਕੇ ਜੇਲ੍ਹਾਂ ਵਿਚ ਸੁੱਟਿਆ ਗਿਆ | ਯੂਨੀਅਨ ਦੇ ਜਰਨਲ ਸਕੱਤਰ ਮੁੱਖਪਾਲ ਸਿੰਘ, ਸਹਾਇਕ ਸਕੱਤਰ ਕੰਵਲਜੀਤ ਸਿੰਘ ਮਾਨੋਚਾਹਲ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਹਰ ਮਹੀਨੇ ਤਨਖ਼ਾਹਾਂ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ | ਮੀਤ ਪ੍ਰਧਾਨ ਰਾਜਿੰਦਰ ਸਿੰਘ ਆਦਿ ਆਗੂਆਂ ਨੇ ਐਲਾਨ ਕੀਤਾ ਕਿ ਗੇਟ ਰੈਲੀ ਤੋਂ ਬਾਅਦ ਸਮੂਹ ਕਰਮਚਾਰੀ ਕਾਲੇ ਬਿੱਲੇ ਲਾ ਕੇ ਡਿਊਟੀਆਂ ਕਰਨਗੇ | ਜੇਕਰ ਮੰਗਾਂ ਨਾ ਮੰਨੀਆਂ ਗਈਆਂ ਅਤੇ ਸੰਗਰੂਰ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ 9 ਜਨਵਰੀ ਨੂੰ ਸੰਗਰੂਰ ਬੱਸ ਸਟੈਂਡ 'ਤੇ ਵਿਸ਼ਾਲ ਸ਼ਾਂਤਮਈ ਕਨਵੈੱਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ 15 ਨੂੰ ਮਨਾਇਆ ਜਾਵੇਗਾ ਭਗਤ ਨਾਮਦੇਵ ਜੀ ਦਾ ਪਰਲੋਕ ਗਮਨ ਦਿਵਸ <br/> ਅਗਲੀ ਖ਼ਬਰ ਪੰਜਾਬ ਦੇ ਸ਼ੈਲਰ ਮਾਲਕਾਂ ਦੀ ਸੂਬਾ ਸਰਕਾਰ ਨਾਲ ਅੱਜ ਹੋਵੇਗੀ ਗੱਲਬਾਤ-ਤਰਸੇਮ ਸੈਣੀ <br/>
Ad Position 24