29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ <br/>

Ad Position 21
No active advertisement
ਅਜੀਤ ਡੈਸਕ 07-01-2026
ਚੰਡੀਗੜ੍ਹ, 6 ਜਨਵਰੀ (ਸੰਦੀਪ ਕੁਮਾਰ ਮਾਹਨਾ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਰੰਕਾਰੀ ਭਵਨ 'ਤੇ ਧਾਰਮਿਕ ਸਮਾਗਮ ਦੌਰਾਨ ਗ੍ਰਨੇਡ ਹਮਲੇ 'ਚ ਤਿੰਨ ਲੋਕਾਂ ਦੀ ਮੌਤ ਤੇ 22 ਲੋਕਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ 'ਚ ਦੋਸ਼ੀ ਅਵਤਾਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਡਿਫ਼ਾਲਟ' ਜ਼ਮਾਨਤ ਦੇ ਦਿੱਤੀ ਹੈ | ਜਸਟਿਸ ਗੁਰਵਿੰਦਰ ਸਿੰਘ ਗਿੱਲ ਅਤੇ ਜਸਟਿਸ ਰਮੇਸ਼ ਕੁਮਾਰੀ ਦੇ ਡਵੀਜ਼ਨ ਬੈਂਚ ਨੇ ਕਿਹਾ ਕਿ ਇਸਤਗਾਸਾ ਧਿਰ ਨਿਰਧਾਰਤ 90 ਦਿਨਾਂ ਦੀ ਮਿਆਦ (ਜੋ ਕਿ 21 ਫਰਵਰੀ, 2019 ਨੂੰ ਖਤਮ ਹੋਈ) ਦੇ ਅੰਦਰ ਦੋਸ਼ ਪੱਤਰ ਦਾਖਲ ਕਰਨ ਵਿਚ ਅਸਫ਼ਲ ਰਹੀ ਹੈ | ਇਸ ਤੋਂ ਬਾਅਦ ਦੋਸ਼ੀ ਅਵਤਾਰ ਸਿੰਘ ਅਤੇ ਸਹਿ ਦੋਸ਼ੀ ਬਿਕਰਮਜੀਤ ਸਿੰਘ ਨੇ ਸਾਂਝੇ ਤੌਰ 'ਤੇ 'ਡਿਫਾਲਟ' ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਇਸ ਆਧਾਰ 'ਤੇ ਰੱਦ ਕਰ ਦਿੱਤਾ ਗਿਆ ਕਿ ਜਾਂਚ ਦੀ ਮਿਆਦ 180 ਦਿਨਾਂ ਤੱਕ ਵਧਾ ਦਿੱਤੀ ਗਈ ਹੈ | ਹਾਲਾਂਕਿ, ਬਾਅਦ 'ਚ ਅੰਮਿ੍ਤਸਰ ਦੇ ਵਧੀਕ ਸੈਸ਼ਨ ਜੱਜ ਨੇ ਇਹ ਸਪੱਸ਼ਟ ਕਰਦੇ ਹੋਏ ਸਮਾਂ ਵਧਾਉਣ ਦੇ ਹੁਕਮ ਨੂੰ ਹੀ ਰੱਦ ਕਰ ਦਿੱਤਾ ਕਿ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਅਜਨਾਲਾ ਨੂੰ 90 ਦਿਨਾਂ ਤੋਂ 180 ਦਿਨ ਕਰਨ ਦੀ ਮਿਆਦ ਵਧਾਉਣ ਦਾ ਕੋਈ ਅਧਿਕਾਰ ਨਹੀਂ ਸੀ | ਸਹਿ-ਮੁਲਜ਼ਮ ਬਿਕਰਮਜੀਤ ਸਿੰਘ ਨੇ ਵੀ ਇਸੇ ਤਰਾਂ ਦੇ ਹਾਲਾਤਾਂ ਵਿਚ ਹਾਈ ਕੋਰਟ ਅਤੇ ਫ਼ਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ | ਸੁਪਰੀਮ ਕੋਰਟ ਨੇ 12 ਅਕਤੂਬਰ, 2020 ਨੂੰ ਉਸ ਨੂੰ 'ਡਿਫਾਲਟ' ਜ਼ਮਾਨਤ ਦੇ ਦਿੱਤੀ ਸੀ |

Ad Position 22
No active advertisement
ਪਿਛਲੀ ਖ਼ਬਰ 328 ਪਾਵਨ ਸਰੂਪ ਮਾਮਲਾ : ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਨੂੰ ਕੋਈ ਰਿਕਾਰਡ ਨਹੀਂ ਮੁਹੱਈਆ ਕਰਵਾਇਆ ਜਾਵੇ... ਅਗਲੀ ਖ਼ਬਰ 16 ਸਾਲਾ ਵਿਦਿਆਰਥੀ ਦੇ ਅਗਵਾ-ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਨੂੰ ਹਾਈ ਕੋਰਟ ਨੇ ਉਮਰ ਕੈਦ 'ਚ ਕੀਤਾ ਤਬਦੀਲ
Ad Position 24