29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

328 ਪਾਵਨ ਸਰੂਪ ਮਾਮਲਾ : ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਨੂੰ ਕੋਈ ਰਿਕਾਰਡ ਨਹੀਂ ਮੁਹੱਈਆ ਕਰਵਾਇਆ ਜਾਵੇਗਾ-ਸ਼੍ਰੋਮਣੀ ਕਮੇਟੀ <br/>

Ad Position 21
No active advertisement
ਅਜੀਤ ਡੈਸਕ 07-01-2026

ਅੰਮਿ੍ਤਸਰ, 6 ਜਨਵਰੀ (ਜਸਵੰਤ ਸਿੰਘ ਜੱਸ)-328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਪਾਵਨ ਸਰੂਪਾਂ ਸੰਬੰਧੀ ਕੋਈ ਰਿਕਾਰਡ ਮੁਹੱਈਆ ਕਰਵਾਇਆ ਜਾਵੇਗਾ | ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ 'ਸਿੱਟ' ਵਲੋਂ ਰਿਕਾਰਡ ਲੈ ਕੇ ਪੇਸ਼ ਹੋਣ ਲਈ ਸੰਮਨ ਕੀਤੇ ਜਾਣ ਤੋਂ ਬਾਅਦ ਇਥੇ ਮੁੱਖ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਇਕੱਤਰਤਾ ਵਿਚ ਵਿਚਾਰ-ਵਟਾਂਦਰਾ ਕਰਨ ਉਪਰੰਤ ਮਗਰੋਂ ਜਾਰੀ ਬਿਆਨ ਵਿਚ ਸਮੁੱਚੇ ਮਾਮਲੇ 'ਤੇ ਸਿੱਖ ਸੰਸਥਾ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਜਿਹੜੇ ਇਸ ਮਾਮਲੇ ਵਿਚ ਦੋਸ਼ੀ ਮੁਲਾਜ਼ਮ ਸਨ, ਉਨ੍ਹਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਲੋਂ ਕਰਵਾਈ ਜਾਂਚ ਰਿਪੋਰਟ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ | ਇਸ ਮਾਮਲੇ 'ਤੇ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਸੰਸਥਾ ਲਈ ਅੰਤਿਮ ਹੈ, ਜਿਸ ਅਨੁਸਾਰ ਸਰਕਾਰ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ | ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਅਤੇ ਰਿਕਾਰਡ ਵਿਚ ਹੇਰ-ਫੇਰ ਕਰਨ ਵਾਲੇ ਸਿੱਧੇ ਤੌਰ 'ਤੇ ਤਿੰਨ ਮੁਲਾਜ਼ਮ ਕੰਵਲਜੀਤ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਸਨ | ਇਨ੍ਹਾਂ ਨੇ ਆਪਣੀ ਲਾਲਸਾ ਖ਼ਾਤਿਰ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਪ੍ਰਬੰਧ ਨੂੰ ਹੀ ਬਦਨਾਮ ਕੀਤਾ | ਇਸ ਮੌਕੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਪਬਲੀਸਿਟੀ ਅਸਿਸਟੈਂਟ ਜਗਤਾਰ ਸਿੰਘ ਖੋਦੇਬੇਟ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਵਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ 'ਚ ਸ਼ਾਮਿਲ ਹੋਣ ਦਾ ਸੱਦਾ <br/> ਅਗਲੀ ਖ਼ਬਰ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦੇ ਦੋਸ਼ੀ ਨੂੰ ਮਿਲੀ ਜ਼ਮਾਨਤ <br/>
Ad Position 24